ਚੰਡੀਗੜ੍ਹ, 23 ਅਪ੍ਰੈਲ 2024: ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਬਲਾਕ ਨੇੜੇ ਨਹਿਰ (canal) ਦੇ ਕੰਢੇ ਸ਼ੱਕੀ ਜ਼ਖਮੀ ਹਾਲਤ ‘ਚ ਮਿਲੇ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੇ ਸਰੀਰ ’ਤੇ ਤੇਜ਼ਧਾਰ ਹਥਿਆਰਾਂ ਦੇ ਜ਼ਖਮ ਮਿਲੇ | ਪੁਲਿਸ ਨੇ ਮ੍ਰਿਤਕ ਦੇ ਭਰਾ ਸਤਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਧਾਰਾ 302 ਤਹਿਤ ਕੇਸ ਦਰਜ ਕਰ ਲਿਆ ਹੈ।
ਮ੍ਰਿਤਕ ਨੌਜਵਾਨ ਦੀ ਪਛਾਣ ਪ੍ਰਦੀਪ ਸਿੰਘ ਪੁੱਤਰ ਗਿਆਨ ਚੰਦ ਵਾਸੀ ਪਿੰਡ ਭਾਨੋਵਾਲ ਗੜ੍ਹਦੀਵਾਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਸਾਬਕਾ ਫੌਜੀ ਸੀ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦਸੂਹਾ ਵਿਖੇ ਰਖਵਾਇਆ ਹੈ। ਵਾਰਦਾਤ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਫੜਨ ਲਈ ਟੀਮਾਂ ਵੀ ਬਣਾਈਆਂ ਗਈਆਂ ਹਨ। ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਭਰਾ ਸਤਵਿੰਦਰ ਸਿੰਘ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਉਹ ਰਾਤ 11-00 ਵਜੇ ਆਪਣੇ ਘਰ ਸੁੱਤਾ ਪਿਆ ਸੀ। ਇਸ ਦੌਰਾਨ ਪ੍ਰਦੀਪ ਸਿੰਘ ਦੀ ਘਰਵਾਲੀ ਰੁਪਿੰਦਰ ਕੌਰ ਨੇ ਆਪਣੇ ਭਰਾ ਦੇ ਬਾਹਰ ਜਾਣ ਅਤੇ ਘਰ ਵਾਪਸ ਨਾ ਆਉਣ ਦੀ ਸੂਚਨਾ ਦਿੱਤੀ ਸੀ ।