ਚੰਡੀਗੜ੍ਹ, 02 ਨਵੰਬਰ 2024: ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ (Shambhu border) ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਕਿਸਾਨ ਅੰਦੋਲਨ ‘ਚ ਧਰਨਾ ਦੇ ਰਹਿ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ | ਦੱਸਿਆ ਜਾ ਰਿਹਾ ਹੈ ਕਿ ਉਕਤ ਕਿਸਾਨ ਦੀ ਸਿਹਤ ਵਿਗੜਨ ਤੋਂ ਬਾਅਦ ਕਿਸਾਨ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ | ਸ਼ੁੱਕਰਵਾਰ-ਸ਼ਨੀਵਾਰ ਦੀ ਰਾਤ ਨੂੰ ਉਸਦੀ ਮੌਤ ਹੋ ਗਈ।
ਮ੍ਰਿਤਕ ਕਿਸਾਨ ਦੀ ਪਛਾਣ ਬਲਵਿੰਦਰ ਸਿੰਘ (72) ਵਜੋਂ ਹੋਈ ਹੈ, ਜੋ ਕਿ ਮੋਗਾ ਦਾ ਰਹਿਣ ਵਾਲਾ ਹੈ | ਕਿਸਾਨ ਬਲਵਿੰਦਰ ਸਿੰਘ ਹਾਲ ‘ਚ ਹੀ ਸ਼ੰਭੂ ਬਾਰਡਰ (Shambhu border) ‘ਤੇ ਚੱਲ ਰਹੇ ਕਿਸਾਨ ਅੰਦੋਲਨ ‘ਚ ਸ਼ਾਮਲ ਹੋਇਆ ਸੀ | ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਬਲਵਿੰਦਰ ਸਿੰਘ ਕੋਲ ਤਿੰਨ ਏਕੜ ਜ਼ਮੀਨ ਸੀ | ਬਲਵਿੰਦਰ ਸਿੰਘ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰ ਅਤੇ ਪਿੰਡ ‘ਚ ਗਮ ਦਾ ਮਾਹੌਲ ਹੈ |
ਇਸ ਦੌਰਾਨ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਹ ਬਹੁਤ ਦੁਖਦਾਈ ਹੈ। ਕਿਸਾਨਾਂ ਨੂੰ ਆਪਣੇ ਦੱਸਿਆ ਜਾ ਰਿਹਾ ਹੈ ਕਿ ਕਿਸਾਨ ਬਲਵਿੰਦਰ ਸਿੰਘ ਕੁਝ ਦਿਨਾਂ ਤੋਂ ਬਿਮਾਰ ਸਨ ਅਤੇ ਉਸ ਦੀ ਸਿਹਤ ਵਿਗੜਨ ’ਤੇ ਉਸ ਨੂੰ ਪਹਿਲਾਂ ਰਾਜਪੁਰਾ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਹੋਣ ‘ਤੇ ਪਟਿਆਲਾ ਰੈਫਰ ਕਰ ਦਿੱਤਾ ਗਿਆ | ਪਰ ਸਥਿਤੀ ਨੂੰ ਦੇਖਦਿਆਂ ਕਿਸਾਨ ਨੂੰ ਅਖੀਰ ਪੀਜੀਆਈ ਚੰਡੀਗੜ੍ਹ ਲਿਜਾਇਆ ਗਿਆ, ਜਿੱਥੇ ਦੇਰ ਰਾਤ ਉਸ ਦੀ ਮੌਤ ਹੋ ਗਈ।