June 30, 2024 3:25 pm
Central Jail Kapurthala

ਕੇਂਦਰੀ ਜੇਲ੍ਹ ਕਪੂਰਥਲਾ ‘ਚ ਹੋਈ ਲੜਾਈ ਦੌਰਾਨ ਜ਼ਖ਼ਮੀ ਹੋਏ ਚਾਰ ਹਵਾਲਾਤੀਆਂ ‘ਚੋਂ ਸਿਮਰਨ ਸਿੰਘ ਦੀ ਮੌਤ

ਕਪੂਰਥਲਾ,13 ਜੁਲਾਈ 2022: ਕੇਂਦਰੀ ਜੇਲ੍ਹ ਕਪੂਰਥਲਾ (Central Jail Kapurthala) ‘ਚ ਤੜਕਸਾਰ ਹੋਈ ਲੜਾਈ ਦੌਰਾਨ 4 ਹਵਾਲਾਤੀਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ ਹੈ, ਜਿਸ ‘ਚ ਇਕ ਦੀ ਹਾਲਤ ਗੰਭੀਰ ਹੋਣ ਕਾਰਨ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਸੀ, ਜਿਸਦੀ ਮੌਤ ਹੋ ਗਈ ਹੈ |

ਜਿਸ ਦੀ ਪਛਾਣ ਸਿਮਰਨ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਪਿੰਡ ਧੀਰਪੁਰ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ ਜੋ ਕਿ ਆਪਣੇ ਦੋ ਸਕੇ ਭਰਾਵਾਂ ਤਹਿਤ ਇੱਕ ਕਤਲ ਦੇ ਮੁਕੱਦਮੇ ਵਿੱਚ ਕਪੂਰਥਲਾ ਜੇਲ੍ਹ ‘ਚ ਬੰਦ ਸਨ । ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਾਤਲ ਦੇ ਐਮਰਜੈਂਸੀ ਵਾਰਡ ‘ਚ ਤਾਇਨਾਤ ਡਾ. ਨਵਦੀਪ ਕੌਰ ਨੇ ਦੱਸਿਆ ਕਿ ਅੱਜ ਸਵੇਰੇ ਕੇਂਦਰੀ ਜੇਲ੍ਹ ਤੋਂ ਚਾਰ ਜ਼ਖ਼ਮੀ ਹਵਾਲਾਤੀ, ਜਿਨ੍ਹਾਂ ‘ਚ ਸਿਮਰਨ ਸਿੰਘ, ਸੁਰਿੰਦਰ ਸਿੰਘ, ਅਮਨਪ੍ਰੀਤ ਸਿੰਘ ਤੇ ਵਰਿੰਦਰਪਾਲ ਸਿੰਘ ਨੂੰ ਜ਼ਖ਼ਮੀ ਹਾਲਤ ‘ਚ ਇਲਾਜ ਲਈ ਲਿਆਂਦਾ ਗਿਆ ਹੈ, ਜਿਸ ‘ਚ ਇਕ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਦੂਜੇ ਹਸਪਤਾਲ ਵਿੱਚ ਰੈਫਰ ਕੀਤਾ ਜਾ ਰਿਹਾ ਹੈ ਤੇ ਬਾਕੀ ਜ਼ਖ਼ਮੀਆਂ ਦਾ ਇਲਾਜ ਜਾਰੀ ਹੈ।

ਦੱਸਿਆ ਜਾ ਰਿਹਾ ਕਿ ਕੇਂਦਰੀ ਜੇਲ੍ਹ (Central Jail Kapurthala) ‘ਚ ਤੜਕਸਾਰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਨ੍ਹਾਂ 4 ਹਵਾਲਾਤੀਆਂ ’ਤੇ ਸੁੱਤੇ ਪਏ ‘ਤੇ ਜੇਲ੍ਹ ‘ਚ ਬੰਦ ਦੂਜੇ ਗੁੱਟ ਦੇ ਕੁਝ ਹਵਾਲਾਤੀਆਂ ਨੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ, ਜਿਨ੍ਹਾਂ ਨੂੰ ਜੇਲ੍ਹ ਪ੍ਰਸ਼ਾਸਨ ਵਲੋਂ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ ਹੈ |