ਚੰਡੀਗੜ੍ਹ 22 ਨਵੰਬਰ 2022: ਇੰਡੋਨੇਸ਼ੀਆ (Indonesia) ‘ਚ ਆਏ ਭਿਆਨਕ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 162 ਤੱਕ ਪਹੁੰਚ ਗਈ ਹੈ ਅਤੇ ਸੈਂਕੜੇ ਹੋਰ ਜ਼ਖਮੀ ਹੋ ਗਏ ਹਨ । ਅਜਿਹਾ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਹ ਅੰਕੜਾ ਵਧ ਸਕਦਾ ਹੈ | ਫਿਲਹਾਲ ਰਾਹਤ ਕਾਰਜ ਜਾਰੀ ਹੈ |
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੋਨੇਸ਼ੀਆ (Indonesia) ‘ਚ ਆਏ ਭਿਆਨਕ ਭੂਚਾਲ ‘ਤੇ ਦੁੱਖ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ ਕਿ ਇੰਡੋਨੇਸ਼ੀਆ ਵਿੱਚ ਭੂਚਾਲ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ ਤੋਂ ਦੁਖੀ ਹਾਂ। ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਦੁੱਖ ਦੀ ਇਸ ਘੜੀ ਵਿੱਚ ਭਾਰਤ ਇੰਡੋਨੇਸ਼ੀਆ ਦੇ ਨਾਲ ਖੜ੍ਹਾ ਹੈ।
ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਵੀ ਇੰਡੋਨੇਸ਼ੀਆ ਦੇ ਜਾਵਾ ‘ਚ ਆਏ ਜ਼ਬਰਦਸਤ ਭੂਚਾਲ ਕਾਰਨ ਹੋਏ ਜਾਨੀ ਨੁਕਸਾਨ ‘ਤੇ ਦੁੱਖ ਪ੍ਰਗਟ ਕੀਤਾ ਹੈ। ਇੰਡੋਨੇਸ਼ੀਆ ਦੇ ਸੰਘਣੀ ਆਬਾਦੀ ਵਾਲੇ ਮੁੱਖ ਟਾਪੂ ਜਾਵਾ ‘ਤੇ ਆਏ ਭੂਚਾਲ ਕਾਰਨ ਘੱਟ ਤੋਂ ਘੱਟ 162 ਨਾਗਰਿਕ ਮਾਰੇ ਗਏ ਅਤੇ ਸੈਂਕੜੇ ਹੋਰ ਜ਼ਖਮੀ ਹੋ ਗਏ।
ਜੈਸ਼ੰਕਰ ਨੇ ਟਵਿੱਟਰ ‘ਤੇ ਕਿਹਾ ਕਿ ਇੰਡੋਨੇਸ਼ੀਆ ਦੇ ਜਾਵਾ ‘ਚ ਭੂਚਾਲ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਕਿਹਾ ਕਿ ਦੁਖੀ ਪਰਿਵਾਰਾਂ ਨਾਲ ਮੇਰੀ ਹਮਦਰਦੀ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਇਸ ਔਖੀ ਘੜੀ ਵਿੱਚ ਭਾਰਤ ਇੰਡੋਨੇਸ਼ੀਆ ਦੇ ਨਾਲ ਖੜ੍ਹਾ ਹੈ।