July 5, 2024 12:10 am
SGPC

26 ਦਸੰਬਰ ਨੂੰ ਬਲ ਦਿਵਸ ਦੀ ਥਾਂ ‘ਸਾਹਿਬਜ਼ਾਦੇ ਸ਼ਹਾਦਤ ਦਿਵਸ” ਨਾਂ ਰੱਖਿਆ ਜਾਵੇ: SGPC ਪ੍ਰਧਾਨ

ਅੰਮ੍ਰਿਤਸਰ 10 ਅਕਤੂਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿਗ ਕਮੇਟੀ ਦੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਇਸ ਮੀਟਿੰਗ ਤੋਂ ਬਾਅਦ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ 26 ਦਸੰਬਰ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਿਵਸ ਨੂੰ ਬਾਲ ਦਿਵਸ ਨਾਂ ਦੇਣ ਦੀ ਥਾਂ ‘ਤੇ ਸਾਹਿਬਜ਼ਾਦੇ ਸ਼ਹਾਦਤ ਦਿਵਸ ਨਾਮ ਰੱਖਿਆ ਜਾਵੇ।

ਇਸ ਸਬੰਧੀ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖਿਆ ਜਾਵੇਗਾ ਸਾਮੀ ਨੇ ਕਿਹਾ ਕਿ ਸੰਗਤਾਂ ਦੀ ਮੰਗ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਇਸ ਸਬੰਧੀ ਲਿਖਿਆ ਗਿਆ ਸੀ, ਜਿਸ ਤੋਂ ਬਾਅਦ ਜਥੇਦਾਰ ਵੱਲੋਂ ਆਏ ਪੱਤਰ ਵਿੱਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ‘ਸਾਹਿਬਜ਼ਾਦੇ ਸ਼ਹਾਦਤ ਦਿਵਸ‘ ਨਾਂ ਰੱਖਣ ਦੀ ਤਜਵੀਜ਼ ਆਈ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਦੇਸ਼ਾਂ ‘ਚ ਸਿੱਖਾਂ ਨਾਲ ਗੱਲਬਾਤ ਕਰ ਕੇ ਵਿਦੇਸ਼ਾਂ ‘ਚ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰੂਘਰ ਸਥਾਪਿਤ ਕਰੇਗੀ। ਇਸਦੇ ਨਾਲ ਹੀ ਦਿੱਲੀ ਵਿਖੇ ਵੀ ਇਕ ਵੱਡਾ ਗੁਰੂਘਰ ਤੇ ਸਰਾਂ ਸਥਾਪਿਤ ਕੀਤੇ ਜਾਣਗੇ ਤਾਂ ਜੋ ਪੰਜਾਬ ਤੋਂ ਗਈਆਂ ਸੰਗਤਾਂ ਨੂੰ ਉਥੇ ਰਹਿਣ ਦੀ ਸਹੂਲਤ ਮਿਲ ਸਕੇ।

ਇੱਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੇਂਦਰ ਸਰਕਾਰ ਨਾਲ ਰਾਬਤਾ ਕਰਨ ਦੇ ਲਈ ਵੀ ਆਪਣਾ ਦਫਤਰ ਬਣਾਵੇਗੀ। ਪੰਜਾ ਸਾਹਿਬ ਸ਼ਤਾਬਦੀ ਨੂੰ ਦੋ ਭਾਗਾਂ ਵਿੱਚ ਮਨਾਇਆ ਜਾਵੇਗਾ 26 ਤੇ 27 ਅਕਤੂਬਰ ਨੂੰ ਅੰਮ੍ਰਿਤਸਰ ਅਤੇ 29 ਤੇ 30 ਅਕਤੂਬਰ ਨੂੰ ਪਾਕਿਸਤਾਨ ਵਿਖੇ ਵੱਡੇ ਪੱਧਰ ਤੇ ਇਹ ਸਮਾਗਮ ਮਨਾਇਆ ਜਾਵੇਗਾ।