Site icon TheUnmute.com

ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ‘ਚ ਭਾਗ ਲੈਣ ਵਾਲੇ ਅਧਿਆਪਕਾਂ ,ਕਰਮਚਾਰੀਆਂ ਅਤੇ ਖਿਡਾਰੀਆਂ ਨੂੰ 9 ਦਸੰਬਰ ਦੀ ਛੁੱਟੀ: ਹਰਜੋਤ ਸਿੰਘ ਬੈਂਸ

IIT Ropar

ਚੰਡੀਗੜ੍ਹ 08 ਦਸੰਬਰ 2022: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ 6 ਤੋਂ 8 ਦਸੰਬਰ ਤੱਕ ਕਰਵਾਈਆਂ ਗਈਆਂ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਧਿਆਪਕਾਂ, ਕਰਮਚਾਰੀਆਂ ਅਤੇ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਪ੍ਰਾਇਮਰੀ ਸਕੂਲਾਂ ਦੇ ਖਿਡਾਰੀਆਂ/ਬੱਚਿਆਂ, ਉਹਨਾਂ ਨਾਲ ਡਿਊਟੀ ‘ਤੇ ਆਏ ਅਧਿਆਪਕਾਂ ਅਤੇ ਖੇਡਾਂ ਦੌਰਾਨ ਡਿਊਟੀ ਦੇਣ ਵਾਲੇ ਪ੍ਰਬੰਧਕੀ ਸਟਾਫ਼ ਅਤੇ ਕਰਮਚਾਰੀਆਂ ਲਈ 9 ਦਸੰਬਰ 2022 ਦਿਨ ਸ਼ੁੱਕਰਵਾਰ ਦੀ ਛੁੱਟੀ ਐਲਾਨ ਕੀਤਾ ਹੈ।

ਸਿੱਖਿਆ ਮੰਤਰੀ ਨੇ ਇਨ੍ਹਾਂ ਖੇਡਾਂ ਦੇ ਆਯੋਜਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਸਾਰੇ ਖਿਡਾਰੀਆਂ, ਅਧਿਆਪਕਾਂ, ਕਰਮਚਾਰੀਆਂ ਅਤੇ ਖਿਡਾਰੀਆਂ ਨਾਲ ਗਏ ਅਧਿਆਪਕਾਂ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ। ਬੈਂਸ ਨੇ ਕਿਹਾ ਕਿ ਪੰਜਾਬ ਦੇ ਸਮੂਹ 23 ਜ਼ਿਲਿਆਂ ਤੋਂ 5143 ਖਿਡਾਰੀਆਂ ਦੇ ਨਾਲ-ਨਾਲ 800 ਅਧਿਆਪਕਾਂ ਨੇ ਵੀ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਕਰੋਨਾ ਕਾਲ ਕਾਰਨ 2 ਸਾਲ ਦੇ ਵਕਫ਼ੇ ਤੋਂ ਬਾਅਦ ਹੋਈਆਂ ਇਹਨਾਂ ਰਾਜ ਪੱਧਰੀ ਖੇਡਾਂ ਵਿੱਚ ਸੂਬੇ ਦੇ ਉੱਭਰਦੇ ਖਿਡਾਰੀਆਂ ਨੇ ਬੇਹੱਦ ਉਤਸ਼ਾਹ ਦਿਖਾਇਆ ਹੈ ।

Exit mobile version