ਹਰਿਆਣਾ ਨੂੰ ਵਾਧੂ ਪਾਣੀ ਦੇਣ ਦਾ ਫੈਸਲਾ ਪੰਜਾਬ ਦੇ ਹੱਕਾਂ ਦੀ ਦਿਨ-ਦਿਹਾੜੇ ਡਾਕਾ: ਅਮਨ ਅਰੋੜਾ

ਚੰਡੀਗੜ੍ਹ, 2 ਮਈ 2025: ਪੰਜਾਬ ਦੇ ਪਾਣੀਆਂ (punjab water) ਦੀ ਰਾਖੀ ਲਈ ਇੱਕ ਦਲੇਰਾਨਾ ਕਦਮ ਚੁੱਕਦੇ ਹੋਏ, ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ (punjab sarkar) ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਨੂੰ ਹਰਿਆਣਾ (haryana) ਨੂੰ ਵਾਧੂ ਪਾਣੀ ਛੱਡਣ ਲਈ “ਜ਼ਬਰਦਸਤੀ ਨਿਰਦੇਸ਼” ਦੇਣ ਵਿਰੁੱਧ ਕਰੋ ਜਾਂ ਮਰੋ ਦੀ ਲੜਾਈ ਦਾ ਐਲਾਨ ਕੀਤਾ ਹੈ।

ਇਸ ਨਿਰਦੇਸ਼ ਨੂੰ ਪੰਜਾਬ ਦੇ ਹੱਕਾਂ ਦੀ “ਦਿਹਾੜੇ ਡਾਕਾ” ਕਰਾਰ ਦਿੰਦੇ ਹੋਏ, ‘ਆਪ’ ਸੂਬਾ ਪ੍ਰਧਾਨ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ (aman arora) ਨੇ ਕਿਹਾ ਕਿ ਸ਼ੁੱਕਰਵਾਰ ਸਵੇਰੇ ਇੱਕ ਸਰਬ ਪਾਰਟੀ ਮੀਟਿੰਗ ਬੁਲਾਈ ਗਈ ਹੈ ਅਤੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਵੀ ਬੁਲਾਇਆ ਗਿਆ ਹੈ ਤਾਂ ਜੋ ਕੇਂਦਰ ਦੇ ਸੂਬੇ ਨਾਲ ਕੀਤੇ ਜਾ ਰਹੇ ਜ਼ੁਲਮ ਅਤੇ ਵਿਸ਼ਵਾਸਘਾਤ ਵਿਰੁੱਧ ਰਣਨੀਤੀ ਤਿਆਰ ਕੀਤੀ ਜਾ ਸਕੇ।

ਇੱਥੇ ਮਿਊਂਸੀਪਲ ਭਵਨ ਵਿਖੇ ਪੰਜਾਬ ਦੇ ਕੈਬਨਿਟ ਮੰਤਰੀਆਂ (cabinet minister) ਨਾਲ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਬੀਬੀਐਮਬੀ ਵੱਲੋਂ ਸੂਬੇ ਦੇ ਹਿੱਤਾਂ ਦੀ ਪੂਰੀ ਤਰ੍ਹਾਂ ਰਾਖੀ ਕੀਤੀ ਜਾਵੇਗੀ। ਹਰਿਆਣਾ ਦੇ ਹਿੱਸੇ ਤੋਂ ਵੱਧ ਪਾਣੀ ਛੱਡਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਭਾਜਪਾ ‘ਤੇ ਪੰਜਾਬ ਨਾਲ ਧੋਖਾ ਕਰਨ ਦਾ ਦੋਸ਼ ਲਗਾਇਆ ਅਤੇ ਇਸ ਕਾਰਵਾਈ ਨੂੰ ਭਾਜਪਾ ਦੇ ਪੰਜਾਬ ਵਿਰੋਧੀ ਚਿਹਰੇ ਦੀ ਇੱਕ ਹੋਰ ਉਦਾਹਰਣ ਕਿਹਾ।

‘ਆਪ’ ਦੇ ਪ੍ਰਧਾਨ ਨੇ ਕਿਹਾ ਕਿ ਬੀ.ਬੀ.ਐਮ.ਬੀ. ਪੰਜਾਬ ਦਾ ਪਾਣੀ ਵਿੱਚ 60 ਪ੍ਰਤੀਸ਼ਤ ਹਿੱਸਾ ਹੋਣ ਦੇ ਬਾਵਜੂਦ, ਗੁਆਂਢੀ ਰਾਜ ਹਰਿਆਣਾ ਨੂੰ ਭਾਜਪਾ ਦੁਆਰਾ 4,700 ਕਿਊਸਿਕ ਪਾਣੀ ਅਲਾਟ ਕੀਤਾ ਗਿਆ ਹੈ, ਜੋ ਕਿ ਉਸਦੇ 1,700 ਕਿਊਸਿਕ ਹਿੱਸੇ ਤੋਂ ਵੱਧ ਹੈ। ਇਸ ਤਰ੍ਹਾਂ ਪੰਜਾਬ ਦੇ ਪਾਣੀ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਭਾਜਪਾ ਵੱਲੋਂ ਕੀਤੀ ਗਈ ਇਸ “ਲੁੱਟ” ਅਤੇ “ਗੁੰਡਾਗਰਦੀ” ਨੂੰ ਬਰਦਾਸ਼ਤ ਨਹੀਂ ਕਰੇਗੀ।

ਇਸ ਸਬੰਧ ਵਿੱਚ ਸੂਬਾ ਸਰਕਾਰ ਦੇ ਸਰਗਰਮ ਰੁਖ਼ ਨੂੰ ਉਜਾਗਰ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਚੰਡੀਗੜ੍ਹ ਦਾ ਦੌਰਾ ਕੀਤਾ, ਜਦੋਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਭਾਖੜਾ ਡੈਮ ਦਾ ਨਿਰੀਖਣ ਕਰਨ ਲਈ ਨੰਗਲ ਪਹੁੰਚੇ ਅਤੇ ਪਾਣੀ ਚੋਰੀ ਦਾ ਵਿਰੋਧ ਕੀਤਾ।

ਅਮਨ ਅਰੋੜਾ (aman arora) ਨੇ ਕਿਹਾ, “ਹੁਣ ਸਮਾਂ ਆ ਗਿਆ ਹੈ ਕਿ ਭਾਜਪਾ ਦੀ ਪੰਜਾਬ ਇਕਾਈ ਦੇ ਆਗੂ ਸੁਨੀਲ ਜਾਖੜ, ਰਵਨੀਤ ਬਿੱਟੂ, ਤਰੁਣ ਚੁੱਘ, ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਆਗੂ ਇਸ ਸਬੰਧ ਵਿੱਚ ਆਪਣਾ ਸਟੈਂਡ ਸਪੱਸ਼ਟ ਕਰਨ ਕਿ ਕੀ ਉਹ ਪੰਜਾਬ ਦੇ ਨਾਲ ਖੜ੍ਹੇ ਹਨ ਜਾਂ ਉਹ ਸਿਰਫ਼ ਆਪਣੀਆਂ ਕੁਰਸੀਆਂ ਬਚਾਉਣ ਲਈ ਆਪਣੇ ਰਾਜਨੀਤਿਕ ਆਕਾਵਾਂ ਨੂੰ ਖੁਸ਼ ਕਰਦੇ ਰਹਿਣਗੇ।

ਉਨ੍ਹਾਂ ਕਿਹਾ ਕਿ ਜੇਕਰ ਉਹ ਪੰਜਾਬ ਦੇ ਅਸਲੀ ਪੁੱਤਰ ਹਨ ਤਾਂ ਉਨ੍ਹਾਂ ਨੂੰ ਇਸ ਮੁੱਦੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਭਾਜਪਾ ਆਗੂ ਤੁਰੰਤ ਆਪਣੇ ਰਾਸ਼ਟਰੀ ਆਗੂਆਂ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਨੂੰ ਸਪੱਸ਼ਟ ਕਰਨ ਕਿ ਪੰਜਾਬ ਕੋਲ ਹਰਿਆਣਾ ਜਾਂ ਕਿਸੇ ਹੋਰ ਸੂਬੇ ਨੂੰ ਦੇਣ ਲਈ ਇੱਕ ਵੀ ਬੂੰਦ ਵਾਧੂ ਪਾਣੀ ਨਹੀਂ ਹੈ।

Read More: ਹਰਿਆਣਾ ਨੂੰ ਤੁਰੰਤ ਮਿਲੇਗਾ 8500 ਕਿਊਸਿਕ ਪਾਣੀ, BBMB ਦੀ ਬੈਠਕ ‘ਚ ਫੈਸਲਾ

Scroll to Top