TheUnmute.com

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਦਾ ਮਨਮੋਹਣਾ ਦ੍ਰਿਸ਼

ਚੰਡੀਗੜ੍ਹ, 6 ਸਤੰਬਰ 2021: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਤਿਆਰੀਆ ਕੀਤੀਆ ਜਾ ਰਹੀਆ ਹਨ।

ਜਿਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਨੂੰ 100 ਕੁਇੰਟਲ ਰੰਗ-ਬਿਰੰਗੇ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ ।ਫੁੱਲਾਂ ਨਾਲ ਕੀਤੀ ਇਸ ਸਜਾਵਟ ਨੂੰ ਵੇਖ ਕੇ ਸੰਗਤਾਂ ਬੇਹੱਦ ਖੁਸ਼ ਹੋ ਰਹੀਆ ਹਨ ।

ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਅਤੇ ਵਿਦੇਸ਼ਾਂ ਤੋਂ 50 ਤੋਂ ਵੱਧ ਕਿਸਮਾਂ ਦੇ ਫੁੱਲ ਲਿਆਂਦੇ ਗਏ ਹਨ । ਜਿੰਨਾ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਵਟ ਕੀਤੀ ਜਾ ਰਹੀ ਹੈ।


ਦੱਸਣਯੋਗ ਹੈ ਕਿ ਇਹ 100 ਕੁਇੰਟਲ ਫੁੱਲ ਸਿੰਘਾਪੁਰ, ਥਾਈਲੈਂਡ, ਕੀਨੀਆ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਮੰਗਵਾਏ ਗਏ।

Exit mobile version