– ਪੰਜਾਬ ਦੇ ਸੱਭਿਆਚਾਰ ਤੇ ਵਿਰਸੇ ਦੀ ਹੋਰ ਉੱਨਤੀ ਤੇ ਪ੍ਰਫੁੱਲਤਾ ਲਈ ਯਤਨ ਕਰਨ ਦਾ ਅਹਿਦ ਲਿਆ
ਚੰਡੀਗੜ੍ਹ, 11 ਮਾਰਚ 2025 : ਪੰਜਾਬ ਦੇ ਸੱਭਿਆਚਾਰਕ, (cultural, literary and musical field of Punjab) ਸਾਹਿਤਕ ਅਤੇ ਸੰਗੀਤਕ ਖੇਤਰ ਦੀ ਨਾਮੀਂ ਸ਼ਖਸ਼ੀਅਤ ਦੀਪਕ ਬਾਲੀ (Deepak Bali) ਨੇ ਅੱਜ ਸੈਕਟਰ 38 ਵਿਖੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਵਿਭਾਗ ਦੇ ਸਲਾਹਕਾਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਿਆਸੀ, ਸਾਹਿਤਕ, ਸੱਭਿਆਚਾਰਕ, ਸੰਗੀਤਕ ਅਤੇ ਹੋਰ ਖੇਤਰਾਂ ਦੀਆਂ ਹਸਤੀਆਂ ਹਾਜ਼ਿਰ ਸਨ।
ਦੀਪਕ ਬਾਲੀ ਨੇ ਕਿਹਾ ਕਿ 1986 ਤੋਂ ਉਹ ਵਿਰਾਸਤ, ਭਾਸ਼ਾ ਅਤੇ ਕਲਾ ਦੇ ਖੇਤਰਾਂ ਵਿੱਚ ਵਿਚਰ ਰਹੇ ਹਨ ਅਤੇ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਪੰਜਾਬ ਦੇ ਸੱਭਿਆਚਾਰ ਤੇ ਵਿਰਸੇ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ਉੱਤੇ ਹੋਰ ਪ੍ਰਸਿੱਧੀ ਦਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸੈਰ ਸਪਾਟੇ ਦੇ ਖੇਤਰ ਵਿੱਚ ਹੋਰ ਉੱਪਰ ਲਿਜਾਣ ਲਈ ਵੀ ਉਹ ਦਿਨ ਰਾਤ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੱਭਿਆਚਾਰ ਨੂੰ ਨਵੀਂ ਪੀੜ੍ਹੀ ਤੱਕ ਵਧੀਆ ਤਰੀਕੇ ਨਾਲ ਪਹੁੰਚਾਉਣ ਲਈ ਪੂਰੀ ਸੁਹਿਰਦਤਾ ਨਾਲ ਕੰਮ ਕੀਤਾ ਜਾਵੇਗਾ।
ਦੀਪਕ ਬਾਲੀ (Deepak Bali) ਨੇ ਇਸ ਅਹੁਦੇ ਲਈ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸੱਭਿਆਚਾਰ, ਕਲਾ ਤੇ ਸੂਬੇ ਦੇ ਸੈਰ ਸਪਾਟਾ ਖੇਤਰ ਦੇ ਵਿਕਾਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant maan) ਨੇ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਦਿੱਤੀ ਹੈ, ਉਹ ਉਸ ਉੱਤੇ ਪੂਰਾ ਖਰਾ ਉੱਤਰਨ ਦੀ ਕੋਸ਼ਿਸ਼ ਕਰਨਗੇ।
ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਿਨੇਟ ਮੰਤਰੀ ਤੇ ਪਾਰਟੀ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਦੀਪਕ ਬਾਲੀ ਦੇ ਲੰਬੇ ਸਮਾਜਿਕ ਤੇ ਸੱਭਿਆਚਾਰਕ ਤਜ਼ਰਬੇ ਦਾ ਫਾਇਦਾ ਪੰਜਾਬ ਨੂੰ ਹੋਵੇਗਾ। ਇਸ ਤੋਂ ਇਲਾਵਾ ਉਨ੍ਹਾਂ ਦਾ ਸਿਆਸੀ ਤਜ਼ਰਬਾ ਨਵੀਆਂ ਨੀਤੀਆਂ ਬਣਾਉਣ ਵਿੱਚ ਸਹਾਈ ਹੋਵੇਗਾ। ਉਨ੍ਹਾਂ ਉਮੀਦ ਕੀਤੀ ਕਿ ਬਾਲੀ ਪੰਜਾਬ ਦੇ ਸੱਭਿਆਚਾਰਕ, ਕਲਾ ਅਤੇ ਸੈਰ ਸਪਾਟਾ ਖੇਤਰ ਨੂੰ ਨਵੀਆਂ ਉਚਾਈਆਂ ‘ਤੇ ਲੈਕੇ ਜਾਣਗੇ।
ਇਸ ਮੌਕੇ ਸੈਰ ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਮੋਹਿੰਦਰ ਭਗਤ ਤੇ ਹਰਦੀਪ ਸਿੰਘ ਮੁੰਡੀਆਂ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਪੰਜਾਬ ਸਰਕਾਰ ਦੇ ਵੱਖ ਵੱਖ ਬੋਰਡਾਂ/ਕਾਰਪੋਰੇਸ਼ਨਾਂ ਦੇ ਚੇਅਰਪਰਸਨ ਸਨੀ ਆਹਲੂਵਾਲੀਆ, ਨਵਜੋਤ ਸਿੰਘ ਜਰਗ, ਬਾਲ ਮੁਕੰਦ ਸ਼ਰਮਾ, ਰਾਜਵਿੰਦਰ ਕੌਰ ਥਿਆੜਾ ਅਤੇ ਸੰਗੀਤਕ ਤੇ ਕਲਾ ਖੇਤਰ ਦੀਆਂ ਅਹਿਮ ਸ਼ਖ਼ਸੀਅਤਾਂ ਰੌਸ਼ਨ ਪ੍ਰਿੰਸ, ਅਮਰ ਨੂਰੀ, ਜਸਬੀਰ ਗੁਣਾਚੌਰੀਆਂ, ਅਲਾਪ ਸਿਕੰਦਰ, ਸਾਰੰਗ ਸਿਕੰਦਰ, ਸਚਿਨ ਅਹੂਜਾ, ਸੁੱਖੀ ਬਰਾੜ, ਪੰਮੀ ਬਾਈ ਅਤੇ ਸੋਨੀਆ ਮਾਨ ਹਾਜ਼ਰ ਸਨ।
Read More: War On Drugs: ਮਾਨ ਸਰਕਾਰ ਦਾ ਐਕਸ਼ਨ ਅੱਜ ਮੁਹਾਲੀ ਤੇ ਫਾਜ਼ਿਲਕਾ ‘ਚ ਦੇਖਣ ਨੂੰ ਮਿਲੇਗਾ