Bharatiya Janata Party

ਦੀਪਕ ਬਾਂਸਲ ਡਕਾਲਾ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ

ਪਟਿਆਲਾ 22 ਅਪ੍ਰੈਲ 2024: ਰਾਜਨੀਤੀਕ, ਧਾਰਮਿਕ ਅਤੇ ਸਮਾਜਿਕ ਕੰਮਾਂ ਵਿੱਚ ਵੱਖਰੀ ਪਹਿਚਾਣ ਰੱਖਣ ਵਾਲੇ ਨੌਜਵਾਨ ਆਗੂ ਦੀਪਕ ਬਾਂਸਲ ਡਕਾਲਾ ਐਤਵਾਰ ਨੂੰ ਆਪਣੇ ਸਮੂਹ ਨੌਜਵਾਨ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ (Bharatiya Janata Party) ਵਿੱਚ ਸ਼ਾਮਲ ਹੋ ਗਏ। ਲੋਕ ਸਭਾ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਅਤੇ ਭਾਜਪਾ ਦੇ ਪਟਿਆਲਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਨੇ ਐਤਵਾਰ ਦੁਪਹਿਰ ਘੁਮਣ ਨਗਰ ਸਥਿਤ ਦੀਪਕ ਬਾਂਸਲ ਡਕਾਲਾ ਦੇ ਘਰ ਪਹੁੰਚ ਕੇ ਉਨ੍ਹਾਂ ਨੂੰ ਪਾਰਟੀ ਦਾ ਸਿਰੋਪਾਓ ਭੇਂਟ ਕੀਤਾ ਅਤੇ ਲੋਕ ਸਭਾ ਚੋਣਾਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਬਾਰੇ ਵਿਸਥਾਰ ਨਾਲ ਚਰਚਾ ਕੀਤੀ।

ਲੋਕ ਸਭਾ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਨੇ ਦੱਸਿਆ ਕਿ ਜਿਵੇਂ-ਜਿਵੇਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਨੌਜਵਾਨਾਂ ਵਿੱਚ ਭਾਰਤੀ ਜਨਤਾ ਪਾਰਟੀ ਦਾ ਹਿੱਸਾ ਬਣਨ ਦਾ ਉਤਸ਼ਾਹ ਵਧਦਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਦੀਪਕ ਬਾਂਸਲ ਡਕਾਲਾ ਨਾਲ ਪਰਿਵਾਰਕ ਸ਼ਾਂਝ ਹੈ। ਰਾਜਨੀਤੀ ਦੇ ਨਾਲ-ਨਾਲ ਸਮਾਜਿਕ ਅਤੇ ਧਾਰਮਿਕ ਗਤੀਵਿਧੀਆਂ ਵਿੱਚ ਵੀ ਸਰਗਰਮੀ ਨਾਲ ਹਿੱਸਾ ਲੈਣ ਵਾਲੇ ਦੀਪਕ ਬਾਂਸਲ ਦੀ ਭਾਰਤੀ ਜਨਤਾ ਪਾਰਟੀ ਵਿੱਚ ਆਉਂਣ ਨਾਲ ਪਾਰਟੀ ਦੇ ਯੂਥ ਵਿੰਗ ਨੂੰ ਵੱਡੀ ਤਾਕਤ ਮਿਲੀ ਹੈ।

Bharatiya Janata Party

ਉਨ੍ਹਾਂ ਕਿਹਾ ਕਿ ਅੱਜ ਦੀਪਕ ਬਾਂਸਲ ਦੇ ਨਾਲ ਉਨ੍ਹਾਂ ਦੇ 60 ਤੋਂ ਵੱਧ ਸਾਥੀਆਂ ਨੇ ਭਾਜਪਾ (Bharatiya Janata Party) ਦਾ ਸਿਰੋਪਾਓ ਪਾ ਲਿਆ ਹੈ, ਪਰ ਆਉਣ ਵਾਲੇ ਦਿਨਾਂ ਵਿੱਚ ਦੀਪਕ ਬਾਂਸਲ ਦੇ ਸਹਿਯੋਗ ਨਾਲ ਨੌਜਵਾਨ ਵਰਗ ਦਾ ਵੱਡਾ ਹਿੱਸਾ ਭਾਜਪਾ ਪਰਿਵਾਰ ਦਾ ਹਿੱਸਾ ਬਣ ਕੇ ਪਾਰਟੀ ਦਾ ਸਾਥ ਦੇਵੇਗਾ।

ਇਸ ਮੌਕੇ ਭਾਜਪਾ ਦੇ ਪਟਿਆਲਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਨੇ ਕਿਹਾ ਕਿ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਮਹਾਰਾਣੀ ਪ੍ਰਨੀਤ ਕੌਰ ਦੀ ਵੱਡੀ ਜਿੱਤ ਕੇਂਦਰ ਵਿੱਚ ਮੋਦੀ ਸਰਕਾਰ ਦੇ ਹੱਥ ਮਜ਼ਬੂਤ ਕਰੇਗੀ। ਚਾਰ ਵਾਰ ਲੋਕ ਸਭਾ ਮੈਂਬਰ ਰਹਿ ਚੁੱਕੀ ਮਹਾਰਾਣੀ ਪ੍ਰਨੀਤ ਕੌਰ ਨੂੰ ਇਸ ਵਾਰ ਮੋਦੀ ਸਰਕਾਰ ਆਪਣੀ ਸਰਕਾਰ ਵਿੱਚ ਕੋਈ ਵੱਡੀ ਜ਼ਿੰਮੇਵਾਰੀ ਦੇ ਕੇ ਨਵੀਂ ਪਛਾਣ ਦੇਵੇਗੀ ਅਤੇ ਇਲਾਕੇ ਦੇ ਵਿਕਾਸ ਨੂੰ ਮੁੜ ਨਵੀਂ ਗਤੀ ਮਿਲ ਸਕੇਗੀ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਹਰਦੇਵ ਸਿੰਘ ਬੱਲੀ ਵੀ ਪ੍ਰਮੁੱਖ ਤੌਰ ’ਤੇ ਹਾਜ਼ਰ ਸਨ।

Scroll to Top