Site icon TheUnmute.com

ਸਿੱਧੂ ਮੂਸੇਵਾਲਾ ਕਤਲਕਾਂਡ ਸ਼ਾਮਲ ਸ਼ੂਟਰ ਦੀਪਕ ਮੁੰਡੀ ਗ੍ਰਿਫਤਾਰ: ਸੂਤਰ

ਦੀਪਕ ਮੁੰਡੀ

ਚੰਡੀਗੜ੍ਹ 26 ਜੁਲਾਈ 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਪੰਜਾਬ ਪੁਲਿਸ ਅਤੇ ਐਜੀਟੀਐੱਫ ਵਲੋਂ ਦੋ ਸ਼ਾਰਪ ਸ਼ੂਟਰਾਂ ਦੇ ਐਨਕਾਊਂਟਰ ਤੋਂ ਬਾਅਦ ਆਖਰੀ ਸ਼ੂਟਰ ਦੀਪਕ ਮੁੰਡੀ ਦੀ ਭਾਲ ਕੀਤੀ ਜਾ ਰਹੀ ਸੀ। ਇਸ ਦੇ ਨਾਲ ਹੀ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆ ਰਹੀ ਹੈ ਕਿ ਸ਼ਾਰਪ ਸ਼ੂਟਰ ਦੀਪਕ ਮੁੰਡੀ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।

ਸੂਤਰਾਂ ਦੇ ਮੁਤਾਬਕ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਅਟਾਰੀ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਅਤੇ ਐਸਟੀਐਫ ਦੋਵਾਂ ਦੇ ਸਾਂਝੇ ਆਪ੍ਰੇਸ਼ਨ ‘ਚ ਦੀਪਕ ਮੁੰਡੀ ਨੂੰ ਫੜਨ ‘ਚ ਸਫ਼ਲਤਾ ਮਿਲੀ ਹੈ। ਹਾਲਾਂਕਿ ਅਜੇ ਤੱਕ ਸੀਨੀਅਰ ਅਧਿਕਾਰੀ ਇਸ ਬਾਰੇ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹਨ। ਮੁੰਡੀ ਦੀ ਹਰਕਤ ਤਰਨਤਾਰਨ ਅਤੇ ਅੰਮ੍ਰਿਤਸਰ ਦੇ ਸਰਹੱਦੀ ਇਲਾਕਿਆਂ ਵਿੱਚ ਦੇਖਣ ਨੂੰ ਮਿਲ ਰਹੀ ਸੀ। ਪਰ ਮੰਨੂੰ ਅਤੇ ਰੂਪਾ ਦੇ ਮੁਕਾਬਲੇ ਤੋਂ ਬਾਅਦ ਡਰਿਆ ਹੋਇਆ ਮੁੰਡੀ ਲਗਾਤਾਰ ਆਪਣਾ ਟਿਕਾਣਾ ਬਦਲ ਰਿਹਾ ਸੀ।ਇਸਦੇ ਨਾਲ ਹੀ ਪੁਲਿਸ ਵਲੋਂ ਰਣਜੀਤ ਸਿੰਘ ਦੀ ਭਾਲ ਜਾਰੀ ਹੈ |

Exit mobile version