Voters

ਨਹੀਂ ਲੜ ਸਕਣਗੇ ਡਿਫਾਲਟਰ’ ਵਿਅਕਤੀ ਪੰਚਾਇਤੀ ਚੋਣਾਂ, ਜਾਰੀ ਹੋਇਆ ਹੁਕਮ

28 ਸਤੰਬਰ 2024:  ਪੰਜਾਬ ਰਾਜ ਚੋਣ ਕਮਿਸ਼ਨ ਨੇ ਡਿਪਟੀ ਕਮਿਸ਼ਨਰਾਂ ਨੂੰ ਇੱਕ ਪੱਤਰ ਜਾਰੀ ਕੀਤਾ ਹੈ ਜਿਸ ਅਨੁਸਾਰ ਸੂਬੇ ਵਿੱਚ ‘ਡਿਫਾਲਟਰ’ ਵਿਅਕਤੀ ਪੰਚਾਇਤੀ ਚੋਣਾਂ ਨਹੀਂ ਲੜ ਸਕਣਗੇ ਕਿਉਂਕਿ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਨੂੰ ‘ਕੋਈ ਬਕਾਇਆ ਨਹੀਂ’ ਸਰਟੀਫਿਕੇਟ ਪੇਸ਼ ਕਰਨਾ ਹੋਵੇਗਾ। ਪੰਜਾਬ ਰਾਜ ਚੋਣ ਕਮਿਸ਼ਨ ਨੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਪੰਚਾਇਤੀ ਚੋਣਾਂ ਲਈ ਉਮੀਦਵਾਰਾਂ ਨੂੰ ‘ਕੋਈ ਇਤਰਾਜ਼ ਨਹੀਂ’ ਸਰਟੀਫਿਕੇਟ ਲੈਣ ਲਈ ਕਿਹਾ ਹੈ।

 

ਦੱਸ ਦੇਈਏ ਕਿ ਪੰਜਾਬ ‘ਚ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਸੂਬੇ ‘ਚ ਸਿਆਸੀ ਤਾਪਮਾਨ ਤੇਜ਼ੀ ਨਾਲ ਵਧਣਾ ਸ਼ੁਰੂ ਹੋ ਗਿਆ ਹੈ, ਅਜਿਹੇ ‘ਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਚੋਣ ਲੜਨ ਦੇ ਚਾਹਵਾਨ ਉਮੀਦਵਾਰ ਆਪਣੇ ਨਾਮਜ਼ਦਗੀ ਫਾਰਮ ਭਰ ਸਕਦੇ ਹਨ, ਇਸ ਲਈ ਉਹ ਜ਼ਿਲ੍ਹਾ ਬਲਾਕ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਦਫ਼ਤਰਾਂ ਵਿੱਚ ਪਹੁੰਚ ਕਰ ਰਹੇ ਹਨ।

Scroll to Top