ਸ੍ਰੀਨਗਰ, 15 ਮਈ 2025: ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ (Rajnath Singh) ਅੱਜ ਜੰਮੂ-ਕਸ਼ਮੀਰ ਦੇ ਦੌਰੇ ‘ਤੇ ਹਨ। ਰੱਖਿਆ ਮੰਤਰੀ ਸ੍ਰੀਨਗਰ ਏਅਰਬੇਸ (Srinagar Airbase) ਪਹੁੰਚ ਗਏ ਹਨ। ਰਾਜਨਾਥ ਸਿੰਘ ਦੇ ਨਾਲ ਐਲਜੀ ਮਨੋਜ ਸਿਨਹਾ ਅਤੇ ਫੌਜ ਮੁਖੀ ਉਪੇਂਦਰ ਦਿਵੇਦੀ ਮੌਜੂਦ ਹਨ। ਰੱਖਿਆ ਮੰਤਰੀ ਸਰਹੱਦ ‘ਤੇ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣਗੇ।
ਇਸ ਤੋਂ ਇਲਾਵਾ ਭਾਰਤੀ ਫੌਜ ਦੇ ਜਵਾਨਾਂ ਨਾਲ ਮੁਲਾਕਾਤ ਕਰਨਗੇ। ਪਹਿਲਗਾਮ ਅੱ.ਤ.ਵਾ.ਦੀ ਹਮਲੇ ਅਤੇ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਇਹ ਰਾਜਨਾਥ ਸਿੰਘ ਦਾ ਜੰਮੂ-ਕਸ਼ਮੀਰ ਦਾ ਪਹਿਲਾ ਦੌਰਾ ਹੈ। ਇਸ ਤੋਂ ਪਹਿਲਾਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਆਦਮਪੁਰ ਏਅਰਬੇਸ ਪਹੁੰਚੇ ਅਤੇ ਹਵਾਈ ਫੌਜ ਦੇ ਜਵਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਮਨੋਬਲ ਵਧਾਇਆ।
ਰੱਖਿਆ ਮੰਤਰੀ ਰਾਜਨਾਥ ਸਿੰਘ (Rajnath Singh) ਪੁੰਛ ਦਾ ਦੌਰਾ ਕਰ ਸਕਦੇ ਹਨ। ਜਿਕਰਯੋਗ ਹੈ ਕਿ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਪਾਕਿਸਤਾਨ ਨੇ ਪੰਜ ਦਿਨਾਂ ਤੱਕ ਭਾਰੀ ਗੋਲਾਬਾਰੀ ਕੀਤੀ ਸੀ, ਜਿਸ ‘ਚ ਕੰਟਰੋਲ ਰੇਖਾ ਦੇ ਨਾਲ-ਨਾਲ ਰਿਹਾਇਸ਼ੀ ਇਲਾਕਿਆਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਸੀ। ਪੁੰਛ ਜ਼ਿਲ੍ਹੇ ‘ਚ ਬਹੁਤ ਜ਼ਿਆਦਾ ਜਾਨ-ਮਾਲ ਦਾ ਨੁਕਸਾਨ ਹੋਇਆ ਹੈ।
ਮੁੱਖ ਮੰਤਰੀ ਉਮਰ ਅਬਦੁੱਲਾ ਸਮੇਤ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਪਾਕਿਸਤਾਨੀ ਗੋਲੀਬਾਰੀ ਤੋਂ ਪ੍ਰਭਾਵਿਤ ਲੋਕਾਂ ਨੂੰ ਮਿਲ ਕੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪੁੰਛ ਦਾ ਦੌਰਾ ਕਰ ਰਹੇ ਹਨ। ਅਜਿਹੀ ਸਥਿਤੀ ‘ਚ ਰਾਜਨਾਥ ਸਿੰਘ ਪੁੰਛ ਦੇ ਲੋਕਾਂ ਦੀ ਕੁਰਬਾਨੀ ਨੂੰ ਸ਼ਰਧਾਂਜਲੀ ਦੇਣ ਲਈ ਜ਼ਿਲ੍ਹੇ ਦਾ ਦੌਰਾ ਵੀ ਕਰਨਗੇ।
Read More: ਅੱ.ਤ.ਵਾ.ਦੀ ਗਤੀਵਿਧੀਆਂ ਦਾ ਆਪਣੀ ਸ਼ਰਤਾਂ ‘ਤੇ ਦੇਵਾਂਗੇ ਢੁਕਵਾਂ ਜਵਾਬ: PM ਮੋਦੀ