Indian Air Force Heritage Center

ਰੱਖਿਆ ਮੰਤਰੀ ਰਾਜਨਾਥ ਸਿੰਘ ਵਲੋਂ ਚੰਡੀਗੜ੍ਹ ‘ਚ ਇੰਡੀਅਨ ਏਅਰ ਫੋਰਸ ਹੈਰੀਟੇਜ ਸੈਂਟਰ ਦਾ ਉਦਘਾਟਨ

ਚੰਡੀਗੜ੍ਹ, 08 ਮਈ 2023: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਮਵਾਰ ਨੂੰ ਚੰਡੀਗੜ੍ਹ ਦੇ ਸੈਕਟਰ 18 ਵਿੱਚ ਇੰਡੀਅਨ ਏਅਰ ਫੋਰਸ ਹੈਰੀਟੇਜ ਸੈਂਟਰ (Indian Air Force Heritage Center) ਦਾ ਉਦਘਾਟਨ ਕੀਤਾ ਹੈ । ਉਨ੍ਹਾਂ ਨੇ ਇੰਡੀਅਨ ਏਅਰ ਫੋਰਸ ਹੈਰੀਟੇਜ ਸੈਂਟਰ (ਭਾਰਤੀ ਹਵਾਈ ਸੈਨਾ ਦੇ ਵਿਰਾਸਤੀ ਕੇਂਦਰ) ਦਾ ਉਦਘਾਟਨ ਕੀਤਾ ਅਤੇ ਇਸਨੂੰ ਆਮ ਲੋਕਾਂ ਨੂੰ ਸਮਰਪਿਤ ਕੀਤਾ | ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਅਤੇ ਭਾਰਤੀ ਹਵਾਈ ਸੈਨਾ ਨੇ ਪਿਛਲੇ ਸਾਲ ਇੱਕ ਸਮਝੌਤਾ ਪੱਤਰ (ਐਮਓਯੂ) ‘ਤੇ ਦਸਤਖਤ ਕੀਤੇ ਸਨ, ਜਿਸ ਤਹਿਤ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ।

ਉਦਘਾਟਨੀ ਸਮਾਗਮ (Indian Air Force Heritage Center) ਵਿੱਚ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ, ਏਅਰ ਚੀਫ਼ ਮਾਰਸ਼ਲ ਵੀਆਰ ਚੌਧਰੀ ਅਤੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਹਾਜ਼ਰ ਸਨ। ਏਅਰ ਚੀਫ਼ ਨੇ ਪਿਛਲੇ ਮਹੀਨੇ ਭਾਰਤੀ ਹਵਾਈ ਸੈਨਾ ਵਿਰਾਸਤੀ ਕੇਂਦਰ ਦੇ ਨਿਰਮਾਣ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇਸ ਦਾ ਦੌਰਾ ਕੀਤਾ ਸੀ।

ਇਹ ਵਿਰਾਸਤੀ ਕੇਂਦਰ 17,000 ਵਰਗ ਫੁੱਟ ਤੋਂ ਵੱਧ ਖੇਤਰ ਵਿੱਚ ਫੈਲਿਆ ਹੋਇਆ ਹੈ। 1965, 1971 ਦੀਆਂ ਜੰਗਾਂ ਅਤੇ ਕਾਰਗਿਲ ਯੁੱਧ ਅਤੇ ਬਾਲਾਕੋਟ ਹਵਾਈ ਹਮਲੇ ਸਮੇਤ ਵੱਖ-ਵੱਖ ਯੁੱਧਾਂ ਵਿੱਚ ਹਵਾਈ ਸੈਨਾ ਦੁਆਰਾ ਨਿਭਾਈ ਗਈ ਭੂਮਿਕਾ ਨੂੰ ਯਾਦਗਾਰੀ ਚਿੰਨ੍ਹਾਂ ਰਾਹੀਂ ਦਰਸਾਉਣ ਵਾਲਾ ਇਹ ਪਹਿਲਾ ਕੇਂਦਰ ਹੈ। ਅਧਿਕਾਰੀਆਂ ਨੇ ਕਿਹਾ ਕਿ ਇਹ ਵਿਰਾਸਤੀ ਕੇਂਦਰ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਵਜੋਂ ਕੰਮ ਕਰੇਗਾ ਅਤੇ ਭਾਰਤੀ ਹਵਾਈ ਸੈਨਾ ਦੀ ਅਦੁੱਤੀ ਭਾਵਨਾ ਦਾ ਪ੍ਰਦਰਸ਼ਨ ਕਰੇਗਾ।

Scroll to Top