ਲੱਦਾਖ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ, ਸਿਆਚਿਨ ‘ਚ ਫੌਜ ਦੇ ਜਵਾਨਾਂ ਨਾਲ ਕਰਨਗੇ ਮੁਲਾਕਾਤ

Rajnath Singh

ਚੰਡੀਗੜ੍ਹ 22 ਅਪ੍ਰੈਲ 2024: ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ (Rajnath Singh) ਲੱਦਾਖ ਦੇ ਲੇਹ ਸਥਿਤ ਥੋਇਸ ਹਵਾਈ ਅੱਡੇ ‘ਤੇ ਪਹੁੰਚ ਗਏ ਹਨ। ਜਿੱਥੇ ਉਹ ਸਿਆਚਿਨ ਵਿੱਚ ਤਾਇਨਾਤ ਹਥਿਆਰਬੰਦ ਬਲਾਂ ਦੇ ਜਵਾਨਾਂ ਨਾਲ ਗੱਲਬਾਤ ਕਰਨਗੇ। ਅੱਜ ਸਵੇਰੇ ਹੀ ਰੱਖਿਆ ਮੰਤਰੀ ਰਾਜਨਾਥ ਸਿੰਘ ਦਿੱਲੀ ਤੋਂ ਜਹਾਜ਼ ਰਾਹੀਂ ਸਿਆਚਿਨ ਲਈ ਰਵਾਨਾ ਹੋਏ। ਉਨ੍ਹਾਂ ਨੇ ਐਕਸ ‘ਤੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਕਿ ਮੈਂ ਦਿੱਲੀ ਤੋਂ ਸਿਆਚਿਨ ਲਈ ਰਵਾਨਾ ਹੋ ਰਿਹਾ ਹਾਂ। ਉੱਥੇ ਤਇਨਾਤ ਸਾਡੇ ਦਲੇਰ ਹਥਿਆਰਬੰਦ ਬਲਾਂ ਦੇ ਜਵਾਨਾਂ ਨਾਲ ਗੱਲਬਾਤ ਕਰਨ ਦੀ ਉਤਸਕ ਹਾਂ ।

ਇਸ ਤੋਂ ਪਹਿਲਾਂ ਰੱਖਿਆ ਮੰਤਰੀ (Rajnath Singh) ਦੇ ਦਫ਼ਤਰ ਨੇ ‘ਐਕਸ’ ‘ਤੇ ਉਨ੍ਹਾਂ ਦੇ ਦੌਰੇ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ। ਹੋਲੀ ਦੇ ਮੌਕੇ ‘ਤੇ ਰਾਜਨਾਥ ਸਿੰਘ ਦਾ ਸੈਨਿਕਾਂ ਨਾਲ ਤਿਉਹਾਰ ਮਨਾਉਣ ਲਈ ਸਿਆਚਿਨ ਜਾਣ ਦਾ ਪ੍ਰੋਗਰਾਮ ਸੀ ਪਰ ਖਰਾਬ ਮੌਸਮ ਕਾਰਨ ਉਨ੍ਹਾਂ ਦਾ ਪ੍ਰੋਗਰਾਮ ਟਾਲ ਦਿੱਤਾ ਗਿਆ ਸੀ। ਉਸ ਸਮੇਂ ਰੱਖਿਆ ਮੰਤਰੀ ਲੇਹ ‘ਚ ਹੀ ਸੈਨਿਕਾਂ ਨਾਲ ਹੋਲੀ ਮਨਾ ਕੇ ਵਾਪਸ ਪਰਤੇ ਸਨ।

ਜ਼ਿਕਰਯੋਗ ਹੈ ਕਿ ਪਿਛਲੇ ਹਫਤੇ ਭਾਰਤੀ ਫੌਜ ਨੇ ਰਣਨੀਤਕ ਤੌਰ ‘ਤੇ ਮਹੱਤਵਪੂਰਨ ਸਿਆਚਿਨ ਗਲੇਸ਼ੀਅਰ ‘ਤੇ ਆਪਣੀ ਮੌਜੂਦਗੀ ਦੇ 40 ਸਾਲ ਪੂਰੇ ਕੀਤੇ ਹਨ। ਕਾਰਾਕੋਰਮ ਰੇਂਜ ‘ਚ ਕਰੀਬ 20,000 ਫੁੱਟ ਦੀ ਉਚਾਈ ‘ਤੇ ਸਥਿਤ ਸਿਆਚਿਨ ਗਲੇਸ਼ੀਅਰ ਨੂੰ ਦੁਨੀਆ ਦਾ ਸਭ ਤੋਂ ਉੱਚਾ ਫੌਜੀ ਖੇਤਰ ਮੰਨਿਆ ਜਾਂਦਾ ਹੈ, ਜਿੱਥੇ ਸੈਨਿਕਾਂ ਨੂੰ ਠੰਡ ਅਤੇ ਤੇਜ਼ ਹਵਾਵਾਂ ਨਾਲ ਜੂਝਣਾ ਪੈਂਦਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।