ਚੰਡੀਗੜ੍ਹ 24 ਅਗਸਤ 2022: ਰੱਖਿਆ ਮੰਤਰੀ ਰਾਜਨਾਥ ਸਿੰਘ (Defense Minister Rajnath Singh) ਬੁੱਧਵਾਰ ਨੂੰ ਉਜ਼ਬੇਕਿਸਤਾਨ ਦੀ ਰਾਜਧਾਨੀ ਤਾਸ਼ਕੰਦ (Tashkent) ‘ਚ ਆਯੋਜਿਤ ਸ਼ੰਘਾਈ ਸਹਿਯੋਗ ਸੰਗਠਨ (SCO) ਦੀ ਸਾਲਾਨਾ ਬੈਠਕ ‘ਚ ਸ਼ਾਮਲ ਹੋਏ। ਇੱਥੇ ਉਨ੍ਹਾਂ ਨੇ ਐਸਸੀਓ ਦੇ ਮੈਂਬਰ ਦੇਸ਼ਾਂ ਦੇ ਆਪਣੇ ਹਮਰੁਤਬਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ SCO ਮੈਂਬਰ ਦੇ ਦੇਸ਼ਾਂ ਵਿਚਾਲੇ ਰੱਖਿਆ ਸਹਿਯੋਗ ਦੇ ਮੁੱਦੇ ‘ਤੇ ਬੈਠਕ ਹੋਈ।
ਇਸ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਯੂਕਰੇਨ ਸੰਕਟ ‘ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਯੂਕਰੇਨ ਦੀ ਸਥਿਤੀ ਨੂੰ ਗੱਲਬਾਤ ਰਾਹੀਂ ਸੁਲਝਾਇਆ ਜਾਣਾ ਚਾਹੀਦਾ ਹੈ। ਇਸਦੇ ਨਾਲ ਹੀ ਰੱਖਿਆ ਮੰਤਰੀ ਨੇ ਤਾਸ਼ਕੰਦ ਵਿੱਚ ਐਸਸੀਓ ਰੱਖਿਆ ਮੰਤਰੀਆਂ ਦੀ ਮੀਟਿੰਗ ਵਿੱਚ ਮੈਂਬਰ ਦੇਸ਼ਾਂ ਨੂੰ ਅੱਤਵਾਦ ਨੂੰ ਹਰ ਰੂਪ ਵਿੱਚ ਖ਼ਤਮ ਕਰਨ ਲਈ ਇਕੱਠੇ ਹੋਣ ਦਾ ਸੱਦਾ ਦਿੱਤਾ।