ਰਾਜੇਸ਼ ਕੁਮਾਰ ਸਿੰਘ

ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਦੀ PM ਮੋਦੀ ਨਾਲ ਬੈਠਕ, ਇਸ ਮੁੱਦੇ ‘ਤੇ ਹੋਈ ਚਰਚਾ

ਦਿੱਲੀ, 05 ਮਈ 2025: ਭਾਰਤ ਅਤੇ ਪਾਕਿਸਤਾਨ ਦਰਮਿਆਨ ਚੱਲਦੇ ਤਣਾਅ ਵਿਚਾਲੇ ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ (Rajesh Kumar Singh) ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਅਹਿਮ ਬੈਠਕ ਕੀਤੀ ਗਈ ਹੈ। ਇਹ ਮਹੱਤਵਪੂਰਨ ਬੈਠਕ ਪਹਿਲਗਾਮ ਅੱ.ਤ.ਵਾ.ਦੀ ਹਮਲੇ ਤੋਂ ਬਾਅਦ ਪਾਕਿਸਤਾਨ ਨਾਲ ਵਧਦੇ ਤਣਾਅ ਦੇ ਵਿਚਕਾਰ ਹੋ ਰਹੀ ਹੈ। ਇਸ ਤੋਂ ਪਹਿਲਾਂ ਹਵਾਈ ਫੌਜ ਦੇ ਮੁਖੀ ਏਅਰ ਚੀਫ ਮਾਰਸ਼ਲ ਏਪੀ ਸਿੰਘ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਸੀ।

ਇਹ ਮਹੱਤਵਪੂਰਨ ਬੈਠਕ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੇ ਤਣਾਅ ਦੇ ਵਿਚਾਲੇ ‘ਚ ਹੋਈ। ਜਲ ਫੌਜ ਮੁਖੀ ਐਡਮਿਰਲ ਦਿਨੇਸ਼ ਕੇ ਤ੍ਰਿਪਾਠੀ ਨੇ ਵੀ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਅਰਬ ਸਾਗਰ ‘ਚ ਮੁੱਖ ਸਮੁੰਦਰੀ ਮਾਰਗਾਂ ਦੀ ਸਮੁੱਚੀ ਸਥਿਤੀ ਬਾਰੇ ਜਾਣਕਾਰੀ ਦਿੱਤੀ।

ਇਸ ਦੌਰਾਨ ਟਾਈਮਜ਼ ਆਫ ਇੰਡੀਆ ਦੀਆਂ ਰਿਪੋਰਟਾਂ ਮੁਤਾਬਕ ਇਹ ਜਾਣਕਾਰੀ ਬੀਤੇ ਦਿਨ ਨੂੰ ਹਵਾਈ ਫੌਜ ਦੇ ਮੁਖੀ ਏਪੀ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤੀ ਗਈ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਨੂੰ ਦੱਸਿਆ ਕਿ ਹਵਾਈ ਫੌਜ ਦੀ ਤਿਆਰੀ ਪੂਰੀ ਹੋ ਗਈ ਹੈ।

ਦੂਜੇ ਪਾਸੇ ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਚਨਾਬ ਨਦੀ ‘ਤੇ ਬਾਗਲਿਹਾਰ ਅਤੇ ਸਲਾਲ ਡੈਮਾਂ ਦੇ ਗੇਟ ਬੰਦ ਕਰ ਦਿੱਤੇ ਹਨ। ਇਨ੍ਹਾਂ ਰਾਹੀਂ ਪਾਣੀ ਪਾਕਿਸਤਾਨ ਜਾ ਰਿਹਾ ਸੀ। ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਨੇ ਸਿੰਧੂ ਜਲ ਸੰਧੀ ਰੱਦ ਕਰ ਦਿੱਤੀ ਹੈ, ਜਿਸ ਨਾਲ ਪਾਕਿਸਤਾਨ ਸਰਕਾਰ ਨਾਰਾਜ਼ ਹੈ।

ਇਸਦੇ ਨਾਲ ਹੀ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ‘ਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (UNSC) ‘ਚ ਅੱਜ ਸੋਮਵਾਰ ਨੂੰ ਇੱਕ ਮਹੱਤਵਪੂਰਨ ਬੈਠਕ ਹੋਵੇਗੀ। ਇਸ ‘ਚ ਦੋਵੇਂ ਦੇਸ਼ ਅੰਤਰਰਾਸ਼ਟਰੀ ਪਲੇਟਫਾਰਮ ‘ਤੇ ਆਪਣੇ-ਆਪਣੇ ਸਟੈਂਡ ਪੇਸ਼ ਕਰਨਗੇ।

Read More: India-Pakistan: ਭਾਰਤ ਸਰਕਾਰ ਨੇ ਪਾਕਿਸਤਾਨ ਨਾਲ ਵਪਾਰ ‘ਤੇ ਲਗਾਈ ਪਾਬੰਦੀ

ਵਿਦੇਸ਼

Scroll to Top