Rohini

Delhi: ਰੋਹਿਣੀ ‘ਚ ਇਮਾਰਤ ਨੂੰ ਲੱਗੀ ਭਿਆਨਕ ਅੱਗ, ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ

ਚੰਡੀਗੜ੍ਹ 23 ਜੂਨ 2022: ਦਿੱਲੀ ਦੇ ਰੋਹਿਣੀ (Rohini) ਵਿੱਚ ਬੁੱਧ ਵਿਹਾਰ ਥਾਣਾ ਖੇਤਰ ਦੇ ਅਧੀਨ ਸਥਿਤ ਇੱਕ ਇਮਾਰਤ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਦੇ ਹੀ ਇਲਾਕੇ ‘ਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਅਤੇ ਆਸਪਾਸ ਦਾ ਇਲਾਕਾ ਧੂੰਏਂ ਦੀ ਲਪੇਟ ‘ਚ ਆ ਗਿਆ। ਅੱਗ ਇੰਨੀ ਭਿਆਨਕ ਹੈ ਕਿ ਇਸ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ।

ਜਾਣਕਾਰੀ ਮੁਤਾਬਕ ਰੋਹਿਣੀ ਦੇ ਬੁੱਧ ਵਿਹਾਰ ਥਾਣਾ ਖੇਤਰ ‘ਚ ਇਕ ਦੋ ਮੰਜ਼ਿਲਾ ਇਮਾਰਤ ‘ਚ ਅੱਗ ਲੱਗ ਗਈ। ਇਮਾਰਤ ਦੀ ਹੇਠਲੀ ਮੰਜ਼ਿਲ ਲਗਭਗ ਪੂਰੀ ਤਰ੍ਹਾਂ ਅੱਗ ਦੀ ਲਪੇਟ ਵਿਚ ਆ ਗਈ ਹੈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਫਾਇਰ ਬ੍ਰਿਗੇਡ ਵਿਭਾਗ ਮੁਤਾਬਕ ਮੌਕੇ ‘ਤੇ ਮੌਜੂਦ ਅੱਠ ਗੱਡੀਆਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Scroll to Top