ਚੰਡੀਗੜ੍ਹ, 24 ਮਈ 2024: ਦਿੱਲੀ ਦੇ ਅਲੀਪੁਰ ‘ਚ ਉਸ ਸਮੇਂ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਜਦੋਂ ਕਾਰਨੀਵਲ ਬੈਂਕੁਏਟ ਹਾਲ (Carnival Banquet Hall) ‘ਚ ਅਚਾਨਕ ਅੱਗ ਲੱਗ ਗਈ। ਕੁਝ ਹੀ ਦੇਰ ਵਿਚ, ਰਿਜ਼ੋਰਟ ਤੋਂ ਉੱਚੀਆਂ ਅੱਗ ਦੀਆਂ ਲਪਟਾਂ ਉੱਠਣੀਆਂ ਸ਼ੁਰੂ ਹੋ ਗਈਆਂ ਅਤੇ ਕਾਲੇ ਧੂੰਏਂ ਨੇ ਅਸਮਾਨ ਨੂੰ ਢੱਕ ਲਿਆ। ਰਿਜ਼ੋਰਟ ਤੋਂ ਸੜਕ ਤੱਕ ਅੱਗ ਦੀਆਂ ਲਪਟਾਂ ਆ ਰਹੀਆਂ ਹਨ।
ਅੱਗ ਲੱਗਣ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਅੱਗ ਕਿਵੇਂ ਲੱਗੀ। ਹਾਲਾਂਕਿ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਖਦਸ਼ਾ ਹੈ। ਫਾਇਰ ਬ੍ਰਿਗੇਡ ਦੀਆਂ 13 ਗੱਡੀਆਂ ਮੌਕੇ ‘ਤੇ ਪਹੁੰਚੀਆਂ। ਅਜੇ ਤੱਕ ਕਿਸੇ ਜਾਨੀ ਜਾਂ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ।