ਚੰਡੀਗੜ੍ਹ, 29 ਮਈ 2023: ਦਿੱਲੀ ਦੇ ਲਾਜਪਤ ਨਗਰ (Lajpat Nagar) ਸਥਿਤ ਸੈਂਟਰਲ ਮਾਰਕੀਟ ਵਿੱਚ ਸੋਮਵਾਰ ਨੂੰ ਚਾਰ ਤੋਂ ਪੰਜ ਦੁਕਾਨਾਂ ਨੂੰ ਅੱਗ ਲੱਗ ਗਈ। ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਕੁਝ ਹੀ ਸਮੇਂ ‘ਚ ਅੱਗ ‘ਤੇ ਕਾਬੂ ਪਾ ਲਿਆ ਗਿਆ। ਲਾਜਪਤ ਨਗਰ ਬਾਜ਼ਾਰ ਅੱਜ ਸੋਮਵਾਰ ਨੂੰ ਵੀ ਬੰਦ ਰਿਹਾ, ਜਿਸ ਕਾਰਨ ਵੱਡਾ ਹਾਦਸਾ ਹੋਣੋਂ ਟਲ ਗਿਆ। ਦਿੱਲੀ ਪੁਲਿਸ ਕਿਸੇ ਜਾਨੀ ਨੁਕਸਾਨ ਤੋਂ ਇਨਕਾਰ ਕਰ ਰਹੀ ਹੈ। ਫਿਲਹਾਲ ਇਹ ਅੱਗ ਕਿਵੇਂ ਲੱਗੀ ਇਸ ਬਾਰੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਅਗਸਤ 14, 2025 10:57 ਬਾਃ ਦੁਃ