July 2, 2024 8:38 pm
Narela Area

ਦਿੱਲੀ: ਨਰੇਲਾ ਇਲਾਕੇ ‘ਚ ਇੱਕ ਵਿਅਕਤੀ ਵੱਲੋਂ ਦਾ ਸੜਕ ਤੋਂ ਲੰਘ ਰਹੇ ਸਕੂਲੀ ਵਿਦਿਆਰਥੀ ‘ਤੇ ਚਾਕੂ ਨਾਲ ਹਮਲਾ

ਚੰਡੀਗੜ੍ਹ, 26 ਅਗਸਤ 2023: ਦਿੱਲੀ ਦੇ ਨਰੇਲਾ ਇਲਾਕੇ (Narela Area) ‘ਚ ਸ਼ਨੀਵਾਰ ਨੂੰ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ। ਇੱਥੇ ਇਕ ਵਿਅਕਤੀ ਨੇ ਸਕੂਲੀ ਵਿਦਿਆਰਥੀ ਸਮੇਤ ਦੋ ਜਣਿਆਂ ‘ਤੇ ਚਾਕੂ ਨਾਲ ਕਈ ਵਾਰ ਕੀਤੇ, ਜਿਸ ਨਾਲ ਸਾਰਿਆਂ ਨੂੰ ਜ਼ਖਮੀ ਕਰ ਦਿੱਤਾ।

ਮੌਕੇ ‘ਤੇ ਮੌਜੂਦ ਲੋਕਾਂ ਨੇ ਹਿੰਮਤ ਦਿਖਾਉਂਦੇ ਹੋਏ ਪਹਿਲਾਂ ਹਮਲਾਵਰ ਨੂੰ ਫੜ ਲਿਆ ਅਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਫਿਰ ਉਕਤ ਵਿਅਕਤੀ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਤਿੰਨਾਂ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ। ਦੂਜੇ ਪਾਸੇ ਸੂਤਰਾਂ ਦੀ ਮੰਨੀਏ ਤਾਂ ਹਮਲਾਵਰ ਮਾਨਸਿਕ ਤੌਰ ‘ਤੇ ਠੀਕ ਨਹੀਂ ਹੈ, ਜਿਸ ਤਰ੍ਹਾਂ ਨੌਜਵਾਨ ਲੋਕਾਂ ‘ਤੇ ਹਮਲਾ ਕਰ ਰਿਹਾ ਸੀ, ਉਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਨੌਜਵਾਨ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ। ਇਸ ਕਾਰਨ ਉਹ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਰਿਹਾ ਹੈ। ਹਾਲਾਂਕਿ ਘਟਨਾ ਦਾ ਸਹੀ ਕਾਰਨ ਕੀ ਹੈ, ਇਹ ਤਾਂ ਪੁਲਿਸ ਦੀ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਹਮਲਾਵਰ ਨੂੰ ਹਿਰਾਸਤ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।