ਚੰਡੀਗੜ੍ਹ 12 ਅਗਸਤ 2022: ਕਿਸਾਨਾਂ ਨੇ ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਫਗਵਾੜਾ ਵਿਖੇ ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ ਜਾਮ ਕਰ ਦਿੱਤਾ ਹੈ। ਇਸ ਦੌਰਾਨ ਕਿਸਾਨਾਂ ਦਾ ਕਹਿਣਾ ਹੈ ਕਿ ਰੱਖੜੀ ਦਾ ਤਿਉਹਾਰ ਦੇ ਚੱਲਦੇ ਅੰਦੋਲਨ ‘ਚ ਢਿੱਲ ਦਿੱਤੀ ਗਈ ਸੀ | ਉਨ੍ਹਾਂ ਕਿਹਾ ਕਿਸਾਨਾਂ ਦੀ ਮੰਗਾਂ ਨੂੰ ਲੈ ਕੇ ਅੰਦੋਲਨ ਕੀਤਾ ਰਿਹਾ ਪਰ ਪੰਜਾਬ ਸਰਕਾਰ ਦੇ ਕੰਨਾਂ ‘ਤੇ ਜੂੰ ਨਹੀਂ ਸਰਕੀ | ਜਿਸ ਕਰਕੇ ਕਿਸਾਨਾਂ ਨੂੰ ਇਹ ਵੱਡਾ ਕਦਮ ਚੁੱਕਣਾ ਪਿਆ |
ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਗੰਨੇ ਦੀ 72 ਕਰੋੜ ਰੁਪਏ ਦੀ ਰਾਸ਼ੀ ਬਕਾਇਆ ਹੈ | ਸਰਕਾਰ ਵਲੋਂ ਸਾਡੀ ਗੱਲ ਨਹੀਂ ਸੁਣੀ ਜਾ ਰਹੀ ਵਾਰ-ਵਾਰ ਮੀਟਿੰਗ ਤੋਂ ਬਾਅਦ ਵੀ ਕੋਈ ਨਤੀਜ਼ਾ ਨਹੀਂ ਨਿਕਲਿਆ |