ਚੰਡੀਗੜ੍ਹ, 25 ਜੂਨ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਨੂੰ ਦਿੱਲੀ ਹਾਈਕੋਰਟ ਨੇ ਵੱਡਾ ਝਟਕਾ ਦਿੱਤਾ ਹੈ | ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਦਿੱਲੀ ਹਾਈ ਕੋਰਟ ਨੇ ਇਹ ਫੈਸਲਾ ਹੇਠਲੀ ਅਦਾਲਤ ਦੇ ਹੁਕਮਾਂ ‘ਤੇ ਰੋਕ ਲਗਾਉਣ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਾਇਆ ਹੈ । ਅਰਵਿੰਦ ਕੇਜਰੀਵਾਲ ਨੂੰ ਫਿਲਹਾਲ ਤਿਹਾੜ ਜੇਲ੍ਹ ‘ਚ ਹੀ ਰਹਿਣਾ ਪਵੇਗਾ।
ਜਿਕਰਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕੇਜਰੀਵਾਲ ਨੂੰ ਰਾਹਤ ਦੇਣ ਦਾ ਵਿਰੋਧ ਕੀਤਾ ਹੈ | ਹੇਠਲੀ ਅਦਾਲਤ ਨੇ 20 ਜੂਨ ਨੂੰ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਜ਼ਮਾਨਤ ਦਿੱਤੀ ਸੀ। ਇਸਦੇ ਚੱਲਦੇ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕੇਜਰੀਵਾਲ ਨੂੰ 21 ਜੂਨ ਨੂੰ ਮਿਲੀ ਜ਼ਮਾਨਤ ਨੂੰ ਚੁਣੌਤੀ ਦਿੰਦੇ ਹੋਏ ਦਿੱਲੀ ਹਾਈ ਕੋਰਟ ਦਾ ਰੁਖ ਕੀਤਾ ਸੀ।