Site icon TheUnmute.com

Delhi: ਅਰਵਿੰਦ ਕੇਜਰੀਵਾਲ ਨੇ ਚੋਣ ਕਮਿਸ਼ਨਰ ਨੂੰ ਲਿਖੀ ਚਿੱਠੀ, ‘ਆਪ’ ਵਰਕਰਾਂ ਲਈ ਸੁਰੱਖਿਆ ਦੀ ਕੀਤੀ ਮੰਗ

Arvind Kejriwal

2 ਫਰਵਰੀ 2025: ਸਾਬਕਾ ਮੁੱਖ (Former Chief Minister Arvind Kejriwal) ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਇੱਕ ਪੱਤਰ ਲਿਖਿਆ। ਇਸ ਪੱਤਰ ਵਿੱਚ, ਉਨ੍ਹਾਂ  ਨੇ ਦਿੱਲੀ ਪੁਲਿਸ ਅਤੇ ਭਾਜਪਾ ਵਰਕਰਾਂ ‘ਤੇ ਨਵੀਂ ਦਿੱਲੀ ਵਿਧਾਨ ਸਭਾ ਦੇ ‘ਆਪ’ ਵਰਕਰਾਂ ‘ਤੇ ਹਮਲਾ ਕਰਨ ਦਾ ਦੋਸ਼ ਲਗਾਇਆ। ਕੇਜਰੀਵਾਲ (kejriwal) ਨੇ ‘ਆਪ’ ਵਰਕਰਾਂ ਲਈ ਸੁਰੱਖਿਆ ਦੀ ਮੰਗ ਕੀਤੀ।

ਕੇਜਰੀਵਾਲ ਨੇ ਪੱਤਰ ਵਿੱਚ ਲਿਖਿਆ ਹੈ ਕਿ ‘ਆਪ’ ਵਰਕਰਾਂ ‘ਤੇ ਹਮਲਾ ਕਰਨ ਵਾਲੇ ਭਾਜਪਾ (bjp workers) ਵਰਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ। ਨਾਲ ਹੀ, ਦਿੱਲੀ ਪੁਲਿਸ ਦੇ ਜਿਹੜੇ ਅਧਿਕਾਰੀ ‘ਆਪ’ ਵਰਕਰਾਂ ਨੂੰ ਨਿਸ਼ਾਨਾ ਬਣਾ ਰਹੇ ਹਨ, ਉਨ੍ਹਾਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ- ਲੋਕਤੰਤਰ ਹਿੰਸਾ ਅਤੇ ਡਰ ਅੱਗੇ ਝੁਕ ਨਹੀਂ ਸਕਦਾ। ਚੋਣਾਂ ਆਜ਼ਾਦ ਅਤੇ ਨਿਰਪੱਖ ਹੋਣੀਆਂ ਚਾਹੀਦੀਆਂ ਹਨ।

ਕੇਜਰੀਵਾਲ ਦੇ ਪੱਤਰ ਵਿੱਚ ਮੁੱਖ ਮੰਗਾਂ

ਨਵੀਂ ਦਿੱਲੀ ਹਲਕੇ ਵਿੱਚ ਸੁਤੰਤਰ ਚੋਣ ਨਿਗਰਾਨ ਤਾਇਨਾਤ ਕੀਤੇ ਜਾਣੇ ਚਾਹੀਦੇ ਹਨ।
ਚੋਣ ਕਮਿਸ਼ਨ ਨੂੰ ‘ਆਪ’ ਵਰਕਰਾਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ।
ਅਜਿਹੀਆਂ ਘਟਨਾਵਾਂ ਵਿੱਚ ਸ਼ਾਮਲ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕੀਤਾ ਜਾਣਾ ਚਾਹੀਦਾ ਹੈ।
ਹਮਲਿਆਂ ਲਈ ਜ਼ਿੰਮੇਵਾਰ ਭਾਜਪਾ ਵਰਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ।

ਦਿੱਲੀ ਦੀਆਂ ਸਾਰੀਆਂ 70 ਸੀਟਾਂ ‘ਤੇ 5 ਫਰਵਰੀ ਨੂੰ ਵੋਟਿੰਗ ਹੋਵੇਗੀ। ਨਤੀਜੇ 8 ਫਰਵਰੀ ਨੂੰ ਐਲਾਨੇ ਜਾਣਗੇ। 70 ਵਿਧਾਨ ਸਭਾ ਸੀਟਾਂ ਲਈ ਕੁੱਲ 699 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਵਿਧਾਨ ਸਭਾ ਦਾ ਮੌਜੂਦਾ ਕਾਰਜਕਾਲ 23 ਫਰਵਰੀ ਨੂੰ ਖਤਮ ਹੋ ਰਿਹਾ ਹੈ।

Read More: ਕੇਜਰੀਵਾਲ ਅੱਜ ਜਾਣਗੇ ਚੋਣ ਕਮਿਸ਼ਨ ਦਫ਼ਤਰ, CM ਭਗਵੰਤ ਮਾਨ ਵੀ ਹੋਣਗੇ ਮੌਜੂਦ

Exit mobile version