20 ਜਨਵਰੀ 2025: ਆਮ ਆਦਮੀ (Aam Aadmi Party) ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਪਾਰਟੀ ਨੇ ਦਿੱਲੀ ਅਤੇ ਪੰਜਾਬ ਦੇ ਸਾਰੇ ਮੰਤਰੀਆਂ ਨੂੰ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ, ਜਿਨ੍ਹਾਂ ਵਿੱਚ ਮੰਤਰੀ ਸੌਰਭ ਭਾਰਦਵਾਜ, ਗੋਪਾਲ ਰਾਏ ਦੇ ਨਾਲ-ਨਾਲ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਾਮਲ ਹਨ।
ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਅਤੇ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ, ਹਰਭਜਨ ਸਿੰਘ, ਮੀਤ ਹੇਅਰ ਦੇ ਨਾਮ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਕੀਤੇ ਗਏ ਹਨ। ਇਸ ਤੋਂ ਇਲਾਵਾ ‘ਆਪ’ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਦਿਲੀਪ ਪਾਂਡੇ, (Dilip Pandey, Ramniwas Goyal, Gulab Singh and Rituraj Govind) ਰਾਮਨਿਵਾਸ ਗੋਇਲ, ਗੁਲਾਬ ਸਿੰਘ ਅਤੇ ਰਿਤੁਰਾਜ ਗੋਵਿੰਦ ਦੇ ਨਾਮ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਇਸ ਵਾਰ ਪਾਰਟੀ ਨੇ ਟਿਕਟ ਨਹੀਂ ਦਿੱਤੀ ਹੈ।
Read More: ਦਿੱਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਅੱਜ ਆਖਰੀ ਤਾਰੀਖ਼