ਚੰਡੀਗੜ੍ਹ 25 ਅਪ੍ਰੈਲ 2022: ਦਿੱਲੀ ਦੇ ਸੱਤਿਆ ਨਿਕੇਤਨ ਇਲਾਕੇ (Satya Niketan area) ਵਿੱਚ ਸੋਮਵਾਰ ਨੂੰ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇੱਕ ਨਿਰਮਾਣ ਅਧੀਨ ਇਮਾਰਤ ਡਿੱਗ ਗਈ। ਇਮਾਰਤ ਦੇ ਮਲਬੇ ਹੇਠਾਂ ਪੰਜ ਮਜ਼ਦੂਰਾਂ ਦੇ ਦੱਬੇ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ, ਜਿਨ੍ਹਾਂ ਵਿੱਚੋਂ ਦੋ ਨੂੰ ਬਚਾ ਲਿਆ ਗਿਆ ਅਤੇ ਹਸਪਤਾਲ ਪਹੁੰਚਾਇਆ ਗਿਆ। ਮਲਬੇ ‘ਚ ਫਸੇ ਤਿੰਨ ਮਜ਼ਦੂਰਾਂ ਨੂੰ ਕੱਢਣ ਦਾ ਕੰਮ ਅਜੇ ਵੀ ਜਾਰੀ ਹੈ।
ਇਮਾਰਤ ਡਿੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਮੌਕੇ ‘ਤੇ ਇਕੱਠੇ ਹੋਏ ਮਲਬੇ ਨੂੰ ਹਟਾਉਣ ਅਤੇ ਫਸੇ ਲੋਕਾਂ ਨੂੰ ਕੱਢਣ ਲਈ ਜੇਸੀਬੀ ਦੀ ਮਦਦ ਵੀ ਲਈ ਜਾ ਰਹੀ ਹੈ। ਇਸ ਦੇ ਨਾਲ ਹੀ ਮਲਬੇ ਹੇਠਾਂ ਦੱਬੇ ਮਜ਼ਦੂਰਾਂ ਨੂੰ ਲੱਭਣ ਲਈ NDRF ਨੇ ਸਿਖਲਾਈ ਪ੍ਰਾਪਤ ਕੁੱਤਿਆਂ ਨੂੰ ਲਿਆਂਦਾ ਹੈ।