Site icon TheUnmute.com

ਦਿੱਲੀ CM ਅਰਵਿੰਦ ਕੇਜਰੀਵਾਲ ਪਹੁੰਚੇ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ

cm arvind kejriwal

ਚੰਡੀਗੜ੍ਹ 21 ਨਵੰਬਰ 2021 : 2022 ਦੀਆਂ ਆਮ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ‘ਆਪ’ ਸੁੁਪਰੀਮੋ ਮਿਸ਼ਨ ਪੰਜਾਬ ਦੇ ਤਹਿਤ ਅਗਲੇ ਇੱਕ ਮਹੀਨੇ ਦੌਰਾਨ ਪੰਜਾਬ ਦੀਆਂ ਵੱਖ-ਵੱਖ ਥਾਵਾਂ ‘ਤੇ ਦੌਰੇ ਕਰਨਗੇ ਅਤੇ ਪੰਜਾਬ ਅਤੇ ਪੰਜਾਬ ਦੀ ਜਨਤਾ ਲਈ ਪਾਰਟੀ ਦੇ ਪ੍ਰੋਗਰਾਮਾਂ ਦਾ ਐਲਾਨ ਕਰਨਗੇ। ਜਿਸ ਦੇ ਚਲਦੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਅੱਜ ਅੰਬਰਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਪਹੁੰਚੇ ਅਤੇ ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਰਹੀ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਆਪਣੇ ਦੋ ਰੋਜ਼ਾ ਪੰਜਾਬ ਦੌਰੇ ਤਹਿਤ ਅਰਵਿੰਦ ਕੇਜਰੀਵਾਲ ਸੋਮਵਾਰ ਨੂੰ ਮੋਗਾ ਵਿੱਚ ਇੱਕ ਪਾਰਟੀ ਪ੍ਰੋਗਰਾਮ ਦੌਰਾਨ ਪੰਜਾਬ ਅਤੇ ਪੰਜਾਬੀਆਂ ਲਈ ਅਹਿਮੀਅਤ ਰੱਖਦੀ ਇੱਕ ਵੱਡੀ ਘੋਸ਼ਣਾ ਵੀ ਕਰਨਗੇ। ਅਤੇ ਮਹਿਲਾਵਾਂ ਅਤੇ ਵਿਕਾਸ ਲਈ ਬਹੁਤ ਵੱਡੇ ਐਲਾਨ ਕੀਤੇ ਜਾਣ ਗਏ ਇਸ ਤੋਂ ਬਾਅਦ ਲੁਧਿਆਣਾ ‘ਚ ਪਾਰਟੀ ਵੱਲੋਂ ਆਯੋਜਿਤ ਇੱਕ ਬੈਠਕ ਵਿੱਚ ਹਿੱਸਾ ਲੈਣਗੇ। ਜਦਕਿ ਮੰਗਲਵਾਰ 23 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨ ਉਪਰੰਤ ਪਾਰਟੀ ਦੇ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ।
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਜਿੰਨੀ ਵਾਰ ਵੀ ਪੰਜਾਬ ਦੌਰੇ ਤੇ ਆਏ ਹਨ ਤੇ ਵੱਡੀਆਂ ਜੁਆਇਨਿੰਗ ਆਮ ਆਦਮੀ ਪਾਰਟੀ ਚ ਕਰਵਾ ਕੇ ਗਏ ਹਨ ਸੂਤਰਾਂ ਦੇ ਮੁਤਾਬਕ ਖਬਰ ਆ ਰਹੀ ਹੈ ਕਿ ਮੋਗੇ ਤੋਂ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੀ ਪਰਿਵਾਰਿਕ ਮੈਂਬਰਾਂ ਨੂੰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਜਾ ਸਕਦਾ ਹੈ

Exit mobile version