Site icon TheUnmute.com

ਤਾਜ਼ਾ ਖ਼ਬਰ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਰੋਨਾ ਪਾਜ਼ੀਟਿਵ

ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 4 ਜਨਵਰੀ 2022 : ਦੇਸ਼ ‘ਚ ਕੋਰੋਨਾ ਦਾ ਕਹਿਰ ਮੁੜ ਤੋਂ ਆਪਣੇ ਪੈਰ ਪਸਾਰ ਰਿਹਾ ਹੈ | ਵੱਖ-ਵੱਖ ਸੂਬਿਆਂ ‘ਚ ਹਰ ਰੋਜ਼ ਕੋਰੋਨਾ ਦੇ ਮਰੀਜ਼ ਮਿਲਣੇ ਸ਼ੁਰੂ ਹੋ ਗਏ ਹਨ | ਜਿਸ ਦੇ ਚਲਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਰੋਨਾ ਦੀ ਲਪੇਟ ‘ਚ ਆ ਗਏ ਹਨ। ਕੇਜਰੀਵਾਲ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਕੇਜਰੀਵਾਲ ਨੇ ਟਵੀਟ ਕੀਤਾ ਕਿ ਮੈਂ ਕੋਰੋਨਾ ਸੰਕਰਮਿਤ ਹੋ ਗਿਆ ਹਾਂ। ਉਨ੍ਹਾਂ ਕਿਹਾ ਕਿ ਮੈਂ ਘਰ ‘ਚ ਆਈਸੋਲੇਸ਼ਨ ‘ਚ ਹਾਂ ਅਤੇ ਫਿਲਹਾਲ ਕੋਰੋਨਾ ਦੇ ਸਿਰਫ ਹਲਕੇ ਲੱਛਣ ਹੀ ਦਿਖਾਈ ਦੇ ਰਹੇ ਹਨ।

ਕੇਜਰੀਵਾਲ ਨੇ ਇਹ ਵੀ ਲਿਖਿਆ ਕਿ ਜੋ ਲੋਕ ਪਿਛਲੇ ਕੁਝ ਦਿਨਾਂ ‘ਚ ਮੇਰੇ ਸੰਪਰਕ ‘ਚ ਆਏ ਹਨ, ਉਨ੍ਹਾਂ ਨੂੰ ਵੀ ਸਾਵਧਾਨੀ ਦੇ ਤੌਰ ‘ਤੇ ਆਪਣਾ ਕੋਰੋਨਾ ਟੈਸਟ ਕਰਵਾਉਣਾ ਚਾਹੀਦਾ ਹੈ ਅਤੇ ਆਪਣੇ ਆਪ ਨੂੰ ਆਈਸੋਲੇਟ ਕਰ ਲੈਣਾ ਚਾਹੀਦਾ ਹੈ। ਦੱਸ ਦੇਈਏ ਕਿ ਦਿੱਲੀ ਵਿੱਚ ਇਨ੍ਹੀਂ ਦਿਨੀਂ ਕੋਰੋਨਾ ਦੇ ਮਾਮਲੇ ਇੱਕ ਵਾਰ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਨਵੇਂ ਰੂਪ ਦੇ ਮਾਮਲਿਆਂ ਵਿੱਚ ਵੀ ਦਿੱਲੀ ਦੂਜੇ ਨੰਬਰ ‘ਤੇ ਹੈ।

Exit mobile version