July 5, 2024 12:13 am
kejriwal

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 19 ਦਸੰਬਰ ਨੂੰ ਕਰਨਗੇ ਚੰਡੀਗੜ੍ਹ ਦਾ ਦੌਰਾ

ਚੰਡੀਗੜ੍ਹ 18 ਦਸੰਬਰ 2021 : ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ (Chief Minister Arvind Kejriwal)  19 ਦਸੰਬਰ ਨੂੰ ਚੰਡੀਗੜ੍ਹ ਦੌਰੇ ‘ਤੇ ਜਾ ਰਹੇ ਹਨ। ਦੱਸਦਈਏ ਕਿ ਕੇਜਰੀਵਾਲ ਸੂਬੇ ‘ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਲਗਾਤਾਰ ਪੰਜਾਬ ਦਾ ਦੌਰਾ ਕਰ ਰਹੇ ਹਨ ਅਤੇ ਸਾਰੀਆਂ ਸਿਆਸੀ ਪਾਰਟੀਆਂ ‘ਚ ਸਰਗਰਮੀ ਵਧਾ ਦਿੱਤੀ ਹੈ। ਅਰਵਿੰਦ ਕੇਜਰੀਵਾਲ ਵੀ ਲਗਾਤਾਰ ਪੰਜਾਬ ਦੇ ਦੌਰੇ ਕਰ ਰਹੇ ਹਨ। ਇਸ ਤੋਂ ਪਹਿਲਾਂ ਆਪਣੇ ਪੰਜਾਬ ਦੌਰੇ ਦੌਰਾਨ ਕੇਜਰੀਵਾਲ (Kejriwal) ਸੂਬੇ ਦੇ ਲੋਕਾਂ ਲਈ ਕਈ ਵੱਡੇ ਐਲਾਨ ਕਰ ਚੁੱਕੇ ਹਨ। ਕੇਜਰੀਵਾਲ (Kejriwal) ਨੇ ਸੂਬੇ ਦੀ ਸਿੱਖਿਆ ਪ੍ਰਣਾਲੀ ‘ਤੇ ਵੀ ਸਵਾਲ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਜੇਕਰ ਸੂਬੇ ਵਿੱਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਬਣਦੀ ਹੈ ਤਾਂ ਸੂਬੇ ਦੇ ਲੋਕਾਂ ਨੂੰ ਬਿਜਲੀ, ਪਾਣੀ, ਸਿਹਤ, ਰੁਜ਼ਗਾਰ, ਸਿੱਖਿਆ ਆਦਿ ਸਾਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ।