Bulldozer Action

ਦਿੱਲੀ CM ਅਰਵਿੰਦ ਕੇਜਰੀਵਾਲ ਨੇ ‘ਬੁਲਡੋਜ਼ਰ ਐਕਸ਼ਨ’ ਨੂੰ ਲੈ ਕੇ ਬੁਲਾਈ ਮੀਟਿੰਗ

ਚੰਡੀਗੜ੍ਹ 13 ਮਈ 2022: ਦਿੱਲੀ ਵਿੱਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਬੁਲਡੋਜ਼ਰ ਦੀ ਕਾਰਵਾਈ ਜਾਰੀ ਹੈ। ਇਹ ਕਾਰਵਾਈ ਦਿੱਲੀ ਦੇ ਵੱਖ-ਵੱਖ ਇਲਾਕਿਆਂ ‘ਚ ਚੱਲ ਰਹੀ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi CM Arvind Kejriwal) ਨੇ ‘ਬੁਲਡੋਜ਼ਰ ਐਕਸ਼ਨ’ (Bulldozer Action)  ਨੂੰ ਲੈ ਕੇ ਕੱਲ੍ਹ ਯਾਨੀ ਕਿ 14 ਮਈ ਨੂੰ ਸੀਐਮ ਹਾਊਸ ਵਿੱਚ ਮੀਟਿੰਗ ਸੱਦੀ ਹੈ। ਇਸ ਮੀਟਿੰਗ ਵਿੱਚ ਪਾਰਟੀ ਦੇ ਸਾਰੇ ਵਿਧਾਇਕ ਮੌਜੂਦ ਰਹਿਣਗੇ। ਇਹ ਜਾਣਕਾਰੀ ਆਮ ਆਦਮੀ ਪਾਰਟੀ ਵੱਲੋਂ ਜਾਰੀ ਬਿਆਨ ਵਿੱਚ ਦਿੱਤੀ ਗਈ ਹੈ। ਦੱਸ ਦਈਏ ਕਿ ਕਬਜ਼ਿਆਂ ਖਿਲਾਫ ਕਾਰਵਾਈ ਦੌਰਾਨ ਵਿਰੋਧ ਕਰਨ ਪਹੁੰਚੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਸੀ। ਸਰਕਾਰੀ ਕੰਮ ਵਿੱਚ ਵਿਘਨ ਪਾਉਣ ਵਾਲੇ ‘ਆਪ’ ਵਿਧਾਇਕ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।

Scroll to Top