ਨਵੀਂ ਦਿੱਲੀ 15 ਸਤੰਬਰ 2024 : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਨਵੀਂ ਦਿੱਲੀ ਸਥਿਤ ਪਾਰਟੀ ਦਫ਼ਤਰ ਵਿੱਚ ਵਰਕਰਾਂ ਨਾਲ ਗੱਲਬਾਤ ਕੀਤੀ ਅਤੇ ਇਸ ਦੌਰਾਨ ਉਨ੍ਹਾਂ ਨੇ ਆਪਣੀ ਜੇਲ੍ਹ ਫੇਰੀ ਅਤੇ ਸਿਆਸੀ ਸਥਿਤੀ ਬਾਰੇ ਕਈ ਗੱਲਾਂ ਸਾਂਝੀਆਂ ਕੀਤੀਆਂ। ਉਨ੍ਹਾਂ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਅੱਜ ਮੈਂ ਤੁਹਾਡੀ ਕਚਹਿਰੀ ਵਿੱਚ ਆਇਆ ਹਾਂ, ਮੈਂ ਤੁਹਾਨੂੰ ਇਹ ਪੁੱਛਣ ਆਇਆ ਹਾਂ ਕਿ ਕੀ ਤੁਸੀਂ ਕੇਜਰੀਵਾਲ ਨੂੰ ਇਮਾਨਦਾਰ ਮੰਨਦੇ ਹੋ ਜਾਂ ਅਪਰਾਧੀ? ਦੋ ਦਿਨਾਂ ਬਾਅਦ ਮੈਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਜਾ ਰਿਹਾ ਹਾਂ। ਮੈਂ ਮੁੱਖ ਮੰਤਰੀ ਦੀ ਕੁਰਸੀ ‘ਤੇ ਉਦੋਂ ਤੱਕ ਨਹੀਂ ਬੈਠਾਂਗਾ ਜਦੋਂ ਤੱਕ ਜਨਤਾ ਆਪਣਾ ਫੈਸਲਾ ਨਹੀਂ ਦਿੰਦੀ।
ਜਨਵਰੀ 18, 2025 1:14 ਬਾਃ ਦੁਃ