Delhi: CM ਆਤਿਸ਼ੀ ਗਰਾਊਂਡ ਜ਼ੀਰੋ ’ਤੇ, ਸੜਕਾਂ ਦਾ ਕੀਤਾ ਨਿਰੀਖਣ

30 ਸਤੰਬਰ 2024: ਦਿੱਲੀ ਦੀਆਂ ਖ਼ਰਾਬ ਸੜਕਾਂ ਨੂੰ ਠੀਕ ਕਰਨ ਲਈ ਸਰਕਾਰ ਗਰਾਊਂਡ ਜ਼ੀਰੋ ’ਤੇ ਆ ਗਈ ਹੈ। ਲੋਕ ਨਿਰਮਾਣ ਵਿਭਾਗ ਦੀਆਂ ਸੜਕਾਂ ਨੂੰ ਟੋਇਆਂ ਤੋਂ ਮੁਕਤ ਕਰਨ ਦਾ ਕੰਮ ਚੱਲ ਰਿਹਾ ਹੈ। ਸੀਐਮ ਆਤਿਸ਼ੀ ਨੇ ਐਨਐਸਆਈਸੀ ਓਖਲਾ, ਮੋਦੀ ਮਿੱਲ ਫਲਾਈਓਵਰ, ਚਿਰਾਗ ਦਿੱਲੀ, ਤੁਗਲਕਾਬਾਦ ਐਕਸਟੈਂਸ਼ਨ, ਮਥੁਰਾ ਰੋਡ, ਆਸ਼ਰਮ ਚੌਕ ਅਤੇ ਅੰਡਰਪਾਸ ਦੀਆਂ ਮਹੱਤਵਪੂਰਨ ਸੜਕਾਂ ਦਾ ਨਿਰੀਖਣ ਕੀਤਾ। ਅਗਲੇ ਇੱਕ ਹਫ਼ਤੇ ਵਿੱਚ ਦਿੱਲੀ ਵਿੱਚ ਲੋਕ ਨਿਰਮਾਣ ਵਿਭਾਗ ਵੱਲੋਂ 1400 ਕਿਲੋਮੀਟਰ ਸੜਕਾਂ ਦੇ ਹਰ ਇੰਚ ਦਾ ਨਿਰੀਖਣ ਕੀਤਾ ਜਾਵੇਗਾ।

 

ਨਿਰੀਖਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰ ਦੀਆਂ ਸਾਰੀਆਂ ਲੋਕ ਨਿਰਮਾਣ ਵਿਭਾਗ ਦੀਆਂ ਸੜਕਾਂ ਦੀ ਮੁਰੰਮਤ ਇਕ ਮਹੀਨੇ ਦੇ ਅੰਦਰ-ਅੰਦਰ ਲੋੜ ਅਨੁਸਾਰ ਜੰਗੀ ਪੱਧਰ ‘ਤੇ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਸਾਡੀ ਕੋਸ਼ਿਸ਼ ਹੈ ਕਿ ਅਰਵਿੰਦ ਕੇਜਰੀਵਾਲ ਜੀ ਦੀ ਅਗਵਾਈ ਵਿੱਚ ਦੀਵਾਲੀ ਤੱਕ ਸਾਰੇ ਦਿੱਲੀ ਵਾਸੀਆਂ ਨੂੰ ਟੋਇਆਂ ਤੋਂ ਮੁਕਤ ਸੜਕਾਂ ਮਿਲ ਜਾਣ।

 

ਉਨ੍ਹਾਂ ਅੱਗੇ ਕਿਹਾ ਕਿ ਵਿਰੋਧੀਆਂ ਨੇ ਦਿੱਲੀ ਸਰਕਾਰ ਦੇ ਕੰਮ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਆਗੂਆਂ ਨੂੰ ਜੇਲ੍ਹਾਂ ਵਿੱਚ ਡੱਕ ਦਿੱਤਾ, ਪਰ ਹੁਣ ਅਰਵਿੰਦ ਕੇਜਰੀਵਾਲ ਜੀ ਬਾਹਰ ਹਨ ਅਤੇ ਦਿੱਲੀ ਦੇ ਲੋਕਾਂ ਦੇ ਸਾਰੇ ਕੰਮ ਉਨ੍ਹਾਂ ਦੀ ਅਗਵਾਈ ਵਿੱਚ ਹੀ ਹੋਣਗੇ। ਦੂਜੇ ਪਾਸੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਨਿਰਦੇਸ਼ਾਂ ‘ਤੇ ਮੈਂ ਅਤੇ ਸੌਰਭ ਭਾਰਦਵਾਜ ਨੇ ਪੂਰਬੀ ਦਿੱਲੀ ਦੀਆਂ ਕੁਝ ਸੜਕਾਂ ਦਾ ਮੁਆਇਨਾ ਕੀਤਾ। ਅਸੀਂ ਦੇਖਿਆ ਕਿ ਕਈ ਸੜਕਾਂ ਦਾ ਬੁਰਾ ਹਾਲ ਹੈ।

 

ਨਿਰੀਖਣ ਦੌਰਾਨ ‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਦੱਸਿਆ ਕਿ ਕੁਝ ਥਾਵਾਂ ’ਤੇ ਕੰਮ ਚੱਲ ਰਿਹਾ ਹੈ ਅਤੇ ਪਿਛਲੇ 7-8 ਮਹੀਨਿਆਂ ਤੋਂ ਸੜਕ ਪੁੱਟੀ ਹੋਈ ਹੈ। ਕਈ ਥਾਵਾਂ ’ਤੇ ਟੋਏ ਖੁੱਲ੍ਹੇ ਪਏ ਹਨ। ਅਸੀਂ ਇਸ ‘ਤੇ ਕੰਮ ਕਰਾਂਗੇ ਅਤੇ ਸੜਕਾਂ ਦੀ ਮੁਰੰਮਤ ਕਰਵਾਈ ਜਾਵੇਗੀ। ਭਾਜਪਾ ਨੇ ਦਿੱਲੀ ਦੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਲਈ ਦਿੱਲੀ ਦੀਆਂ ਸਾਰੀਆਂ ਸੜਕਾਂ ਨੂੰ ਬਰਬਾਦ ਕਰ ਦਿੱਤਾ ਹੈ। ਹੁਣ ਜਦੋਂ ਅਰਵਿੰਦ ਕੇਜਰੀਵਾਲ ਵਾਪਸ ਆ ਗਏ ਹਨ ਤਾਂ ਸਾਰੇ ਪੈਂਡਿੰਗ ਕੰਮਾਂ ਨੂੰ ਜੰਗੀ ਪੱਧਰ ‘ਤੇ ਪੂਰਾ ਕੀਤਾ ਜਾਵੇਗਾ।

 

Scroll to Top