Delhi CM

Delhi CM: ਭਾਜਪਾ ਸੰਸਦੀ ਦਲ ਦੀ ਬੈਠਕ ਸ਼ੁਰੂ, ਦਿੱਲੀ ਦੇ ਮੁੱਖ ਮੰਤਰੀ ਦੇ ਨਾਮ ‘ਤੇ ਲੱਗੇਗੀ ਮੋਹਰ

ਚੰਡੀਗੜ੍ਹ, 19 ਫਰਵਰੀ 2025: Delhi CM Announcement: ਭਾਜਪਾ ਸੰਸਦੀ ਦਲ ਦੀ ਬੈਠਕ ਸ਼ੁਰੂ ਹੋ ਗਈ ਹੈ। ਸੂਤਰਾਂ ਅਨੁਸਾਰ ਇਸ ਬੈਠਕ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮੌਜੂਦ ਹਨ। ਬੈਠਕ ‘ਚ ਦਿੱਲੀ ਦੇ ਮੁੱਖ ਮੰਤਰੀ ਦੇ ਨਾਮ ਨੂੰ ਅੰਤਿਮ ਰੂਪ ਦਿੱਤਾ ਜਾ ਸਕਦਾ ਹੈ।

ਦਿੱਲੀ ਦੇ ਮੁੱਖ ਮੰਤਰੀ (Delhi CM) ਅਹੁਦੇ ਲਈ ਪ੍ਰਵੇਸ਼ ਵਰਮਾ, ਵਿਜੇਂਦਰ ਗੁਪਤਾ, ਸਤੀਸ਼ ਉਪਾਧਿਆਏ, ਪਵਨ ਸ਼ਰਮਾ, ਆਸ਼ੀਸ਼ ਸੂਦ, ਰੇਖਾ ਗੁਪਤਾ, ਸ਼ਿਖਾ ਰਾਏ, ਰਵਿੰਦਰ ਇੰਦਰਰਾਜ ਸਿੰਘ ਅਤੇ ਕੈਲਾਸ਼ ਗੰਗਵਾਲ ਦੇ ਨਾਵਾਂ ‘ਤੇ ਚਰਚਾ ਹੋ ਰਹੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਭਾਜਪਾ ਇੱਕ ਨਵੇਂ ਚਿਹਰੇ ਨੂੰ ਮੁੱਖ ਮੰਤਰੀ ਬਣਾ ਕੇ ਲੋਕਾਂ ਨੂੰ ਹੈਰਾਨ ਕਰ ਸਕਦੀ ਹੈ। ਇਸ ਤਰ੍ਹਾਂ ਦਾ ਰੁਝਾਨ ਰਾਜਸਥਾਨ, ਹਰਿਆਣਾ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ‘ਚ ਵੀ ਦੇਖਿਆ ਗਿਆ ਹੈ।

ਕੱਲ੍ਹ ਦਿੱਲੀ ਦੇ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਰਾਮਲੀਲਾ ਮੈਦਾਨ ‘ਚ ਹੋਵੇਗਾ। ਸਹੁੰ ਚੁੱਕ ਸਮਾਗਮ ਲਈ ਭਾਜਪਾ ਦਾ ਸੱਦਾ ਪੱਤਰ ਸਾਹਮਣੇ ਆ ਗਿਆ ਹੈ। ਸੱਦਾ ਪੱਤਰ ਦੇ ਅਨੁਸਾਰ, ਇਹ ਪ੍ਰੋਗਰਾਮ ਵੀਰਵਾਰ ਨੂੰ ਦੁਪਹਿਰ 12 ਵਜੇ ਸ਼ੁਰੂ ਹੋਵੇਗਾ। ਮੁੱਖ ਮੰਤਰੀ ਦੇ ਨਾਲ ਮੰਤਰੀ ਵੀ ਸਹੁੰ ਚੁੱਕਣਗੇ।

ਦੇਸ਼ ਦੀ ਰਾਜਧਾਨੀ ਦਿੱਲੀ ‘ਚ ਲਗਭਗ 26 ਸਾਲਾਂ ਬਾਅਦ ਸੱਤਾ ਹਾਸਲ ਕਰਨ ਤੋਂ ਬਾਅਦ, ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਗਮ ਨੂੰ ਵਿਸ਼ੇਸ਼ ਬਣਾਉਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਨਵੇਂ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਵਿੱਚ ਖੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਅਤੇ ਐਨਡੀਏ ਸ਼ਾਸਿਤ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਮੰਤਰੀ, ਕੇਂਦਰੀ ਮੰਤਰੀ, ਕਈ ਉਦਯੋਗਪਤੀ, ਫਿਲਮ ਸਟਾਰ ਅਤੇ ਖਿਡਾਰੀ ਮੌਜੂਦ ਰਹਿਣਗੇ।

Read More: Delhi CM: ਦਿੱਲੀ ਦੀ ਨਵੀਂ ਸਰਕਾਰ 20 ਫਰਵਰੀ ਨੂੰ ਚੁੱਕੇਗੀ ਸਹੁੰ, ਕੌਣ ਹੋਵੇਗਾ ਮੁੱਖ ਮੰਤਰੀ ?

Scroll to Top