Site icon TheUnmute.com

Delhi CM: ਦਿੱਲੀ ਦੀ ਨਵੀਂ ਸਰਕਾਰ 20 ਫਰਵਰੀ ਨੂੰ ਚੁੱਕੇਗੀ ਸਹੁੰ, ਕੌਣ ਹੋਵੇਗਾ ਮੁੱਖ ਮੰਤਰੀ ?

Delhi CM

ਚੰਡੀਗੜ੍ਹ, 18 ਫਰਵਰੀ 2025: Delhi New CM Oath Ceremony: ਭਾਜਪਾ ਦੇ ਨਵੇਂ ਚੁਣੇ ਗਏ ਵਿਧਾਇਕ ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਵਿਧਾਇਕ ਦਲ ਦੇ ਆਗੂ ਦੀ ਚੋਣ ਲਈ ਮਿਲਣਗੇ। ਇਸ ਤੋਂ ਬਾਅਦ, ਪਾਰਟੀ ਆਗੂ ਉਪ ਰਾਜਪਾਲ ਵੀਕੇ ਸਕਸੈਨਾ ਨੂੰ ਮਿਲਣਗੇ ਅਤੇ ਦਿੱਲੀ ‘ਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਅਤੇ ਨਵੀਂ ਦਿੱਲੀ ਸਰਕਾਰ 20 ਫਰਵਰੀ ਨੂੰ ਰਾਮਲੀਲਾ ਮੈਦਾਨ ‘ਚ ਸਹੁੰ ਚੁੱਕੇਗੀ। ਮੁੱਖ ਮੰਤਰੀ ਦੇ ਅਹੁਦੇ ਲਈ ਸਸਪੈਂਸ ਅਜੇ ਵੀ ਜਾਰੀ ਹੈ। ਸਰਕਾਰ ਦੀ ਕਮਾਨ ਕੌਣ ਸੰਭਾਲੇਗਾ, ਇਹ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਦੀ ਤਰਜ਼ ‘ਤੇ ਵਿਧਾਇਕ ਦਲ ਦੀ ਬੈਠਕ ‘ਚ ਸਾਹਮਣੇ ਆਵੇਗਾ।

ਚਰਚਾ ਹੈ ਕਿ ਨਵੀਂ ਸਰਕਾਰ ਦੇ ਗਠਨ ਦੀਆਂ ਤਿਆਰੀਆਂ ਪੂਰੀਆਂ ਹੋ ਗਈਆਂ ਹਨ। ਸਹੁੰ ਚੁੱਕ ਸਮਾਗਮ ਦੀ ਤਾਰੀਖ਼ ਅਤੇ ਸਥਾਨ ਤੋਂ ਲੈ ਕੇ ਮਹਿਮਾਨਾਂ ਦੀ ਸੂਚੀ ਤੱਕ, ਸਭ ਕੁਝ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਪਾਰਟੀ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਤਰੁਣ ਚੁੱਘ ਨੂੰ ਵਿਧਾਇਕ ਦਲ ਦੀ ਮੀਟਿੰਗ ਲਈ ਨਿਗਰਾਨ ਨਿਯੁਕਤ ਕੀਤਾ ਹੈ।

ਦੇਸ਼ ਦੀ ਰਾਜਧਾਨੀ ਦਿੱਲੀ ‘ਚ ਲਗਭਗ 26 ਸਾਲਾਂ ਬਾਅਦ ਸੱਤਾ ਹਾਸਲ ਕਰਨ ਤੋਂ ਬਾਅਦ, ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਗਮ ਨੂੰ ਵਿਸ਼ੇਸ਼ ਬਣਾਉਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਭਾਜਪਾ ਹਰਿਆਣਾ ‘ਚ ਹੋਏ ਸਹੁੰ ਚੁੱਕ ਸਮਾਗਮ ਵਾਂਗ ਦਿੱਲੀ ‘ਚ ਵੀ ਐਨਡੀਏ ਦੇ ਤਾਕਤ ਪ੍ਰਦਰਸ਼ਨ ਕਰਨ ਦੀ ਯੋਜਨਾ ਬਣਾ ਰਹੀ ਹੈ। ਨਵੇਂ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਵਿੱਚ ਖੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਅਤੇ ਐਨਡੀਏ ਸ਼ਾਸਿਤ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਮੰਤਰੀ, ਕੇਂਦਰੀ ਮੰਤਰੀ, ਕਈ ਉਦਯੋਗਪਤੀ, ਫਿਲਮ ਸਟਾਰ ਅਤੇ ਖਿਡਾਰੀ ਮੌਜੂਦ ਰਹਿਣਗੇ।

ਇਸ ਤੋਂ ਇਲਾਵਾ, ਫਿਲਮੀ ਸਿਤਾਰੇ, ਉਦਯੋਗਪਤੀ, ਖਿਡਾਰੀ, ਡਿਪਲੋਮੈਟ ਅਤੇ ਸੰਤ ਵੀ ਇਸ ਸਮਾਗਮ ਦਾ ਹਿੱਸਾ ਹੋ ਸਕਦੇ ਹਨ। ਹਾਲਾਂਕਿ, ਮੁੱਖ ਮੰਤਰੀ ਦੇ ਅਹੁਦੇ ਦਾ ਐਲਾਨ ਅਜੇ ਨਹੀਂ ਕੀਤਾ ਗਿਆ ਹੈ ਅਤੇ ਰਾਜਨੀਤਿਕ ਹਲਕਿਆਂ ਵਿੱਚ ਚਰਚਾਵਾਂ ਚੱਲ ਰਹੀਆਂ ਹਨ।

ਦਿੱਲੀ ਦੇ ਮੁੱਖ ਮੰਤਰੀ (Delhi CM )ਅਹੁਦੇ ਦੇ ਦਾਅਵੇਦਾਰਾਂ ‘ਚ, ਭਾਜਪਾ ਦੇ ਸੀਨੀਅਰ ਆਗੂ ਪ੍ਰਵੇਸ਼ ਵਰਮਾ, ਦਿੱਲੀ ਇਕਾਈ ਦੇ ਸਾਬਕਾ ਪ੍ਰਧਾਨ ਵਿਜੇਂਦਰ ਗੁਪਤਾ ਅਤੇ ਸਤੀਸ਼ ਉਪਾਧਿਆਏ ਦੇ ਨਾਮ ਪ੍ਰਮੁੱਖਤਾ ਨਾਲ ਲਏ ਜਾ ਰਹੇ ਹਨ। ਇਸ ਤੋਂ ਇਲਾਵਾ ਪਵਨ ਸ਼ਰਮਾ, ਆਸ਼ੀਸ਼ ਸੂਦ, ਰੇਖਾ ਗੁਪਤਾ ਅਤੇ ਸ਼ਿਖਾ ਰਾਏ ਸਮੇਤ ਹੋਰ ਆਗੂਆਂ ਨੂੰ ਵੀ ਮੁੱਖ ਮੰਤਰੀ ਅਹੁਦੇ ਦੇ ਦਾਅਵੇਦਾਰ ਵਜੋਂ ਦੇਖਿਆ ਜਾ ਰਿਹਾ ਹੈ।

Read More: Delhi CM: ਨਵੀਂ ਦਿੱਲੀ ਸਰਕਾਰ ‘ਚ ਕੌਣ ਬਣੇਗਾ ਮੁੱਖ ਮੰਤਰੀ ?, ਭਾਜਪਾ ਇਨ੍ਹਾਂ ਚਿਹਰਿਆਂ ‘ਤੇ ਖੇਡੇਗੀ ਦਾਅ !

Exit mobile version