Site icon TheUnmute.com

ਦਿੱਲੀ ਸੀ.ਐੱਮ ਕੇਜਰੀਵਾਲ ਨੇ SC ਭਾਈਚਾਰੇ ਲਈ ਕੀਤੇ 5 ਵੱਡੇ ਐਲਾਨ

kejriwal

ਹੁਸ਼ਿਆਰਪੁਰ 7 ਦਸੰਬਰ 2021 : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਅੱਜ ਐੱਸ.ਸੀ ਭਾਈਚਾਰੇ ਨਾਲ ਸੰਬਧਿਤ ਲੋਕਾਂ ਨੂੰ ਸਹੂਲਤਾਵਾਂ ਦੇਣ ਦਾ ਐਲਾਨ ਕਰ ਦਿੱਤਾ ਹੈ। ਕੇਜਰੀਵਾਲ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ SC ਭਾਈਚਾਰੇ ਦੇ ਲੋਕਾਂ ਨੂੰ ਇਹ 5 ਸਹੂਲਤਾਂ ਖ਼ਾਸ ਤੌਰ ’ਤੇ ਦਿੱਤੀਆਂ ਜਾਣਗੀਆਂ। ਕੇਜਰੀਵਾਲ ਨੇ ਕਿਹਾ ਕਿ ਪਹਿਲੀ ਗਰੰਟੀ ਅਨੁਸਾਰ ਹਰੇਕ ਬੱਚੇ ਨੂੰ ਚੰਗੀ ਅਤੇ ਮੁਫ਼ਤ ਸਿੱਖਿਆ ਦਿੱਤੀ ਜਾਵੇਗੀ। ਦੂਜੀ ਗਰੰਟੀ ਅਨੁਸਾਰ ਬੱਚਿਆਂ ਦੀ ਕੋਚਿੰਗ ਫੀਸ ਸਰਕਾਰ ਵਲੋਂ ਦਿੱਤੀ ਜਾਵੇਗੀ।

ਕੇਜਰੀਵਾਲ ਨੇ ਕਿਹਾ ਕਿ ਤੀਸਰੀ ਗਰੰਟੀ ਅਨੁਸਾਰ ਸਿੱਖਿਆ ਹਾਸਲ ਕਰਨ ਲਈ ਵਿਦਿਆਰਥੀਆਂ ਨੂੰ ਵਿਦੇਸ਼ ਭੇਜੇਗੀ ਸਰਕਾਰ। ਚੌਥੀ ਗਰੰਟੀ ਅਨੁਸਾਰ SC ਭਾਈਚਾਰੇ ਦੇ ਲੋਕਾਂ ਨੂੰ ਸਰਕਾਰ ਬਣਨ ’ਤੇ ਸਾਰੀਆਂ ਸਿਹਤ ਸਹੂਲਤਾਵਾਂ ਬਿਲਕੁਲ ਮੁਫ਼ਤ ਦਿੱਤੀਆਂ ਜਾਣਗੀਆਂ। ਕੇਜਰੀਵਾਲ ਦੇ ਪੰਜਵੀਂ ਗਰੰਟੀ ਦਿੰਦੇ ਹੋਏ ਕਿਹਾ ਕਿ ਜਨਾਨੀਆਂ ਨੂੰ 1000 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ।

ਇਸ ਮੌਕੇ ਕੇਜਰੀਵਾਲ ਨੇ ਸਿੱਖਿਆ ਨੂੰ ਲੈ ਕੇ ਚੰਨੀ ਸਰਕਾਰ ’ਤੇ ਵੱਡਾ ਹਮਲਾ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਦੀ ਸਰਕਾਰ ਕਹਿੰਦੀ ਹੈ ਕਿ ਪੰਜਾਬ ਦੇ ਸਕੂਲ ਪਹਿਲਾਂ ਨਾਲੋ ਚੰਗੇ ਹਨ। ਪੰਜਾਬ ’ਚ ਸਿੱਖਿਆ ਨੂੰ ਲੈ ਕੇ ਕੇਜਰੀਵਾਲ ਨੇ ਸਵਾਲ ਚੁੱਕਦੇ ਹੋਏ ਕਿਹਾ ਕਿ ਪੰਜਾਬ ’ਚ ਸਿੱਖਿਆ ਦਾ ਬੁਰਾ ਹਾਲ ਹੋਇਆ ਪਿਆ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬੇੜਾ ਗਰਕ ਹੋਇਆ ਪਿਆ ਹੈ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਕਈ ਸਰਕਾਰੀ ਸਕੂਲ ਅਜਿਹੇ ਹਨ, ਜਿਥੇ ਬੱਚਿਆਂ ਨੂੰ ਪੜ੍ਹਾਉਣ ਲਈ ਇਕ ਵੀ ਅਧਿਆਪਕ ਨਹੀਂ। ਇਸ ਤੋਂ ਇਹ

Exit mobile version