Manish Sisodia

ਦਿੱਲੀ ਦੀ ਅਦਾਲਤ ਨੇ ਮਨੀਸ਼ ਸਿਸੋਦੀਆ ਨੂੰ ਆਪਣੀ ਬੀਮਾਰ ਘਰਵਾਲੀ ਨੂੰ ਮਿਲਣ ਦੀ ਦਿੱਤੀ ਇਜਾਜ਼ਤ

ਚੰਡੀਗੜ੍ਹ , 10 ਨਵੰਬਰ 2023: ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਦਿੱਲੀ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੂੰ ਆਪਣੀ ਬੀਮਾਰ ਘਰਵਾਲੀ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਹੈ। ਜਾਣਕਾਰੀ ਮੁਤਾਬਕ ਅਦਾਲਤ ਨੇ ਮਨੀਸ਼ ਸਿਸੋਦੀਆ ਨੂੰ ਸ਼ਨੀਵਾਰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਆਪਣੀ ਘਰਵਾਲੀ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਹੈ।

ਹਾਲਾਂਕਿ ਮਨੀਸ਼ ਸਿਸੋਦੀਆ (Manish Sisodia) ਇਸ ਮੁਲਾਕਾਤ ਦੌਰਾਨ ਮੀਡੀਆ ਨਾਲ ਗੱਲ ਨਹੀਂ ਕਰ ਸਕਦੇ। ਰਾਊਸ ਐਵੇਨਿਊ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਮੀਡੀਆ ਨਾਲ ਗੱਲ ਨਾ ਕਰਨ ਅਤੇ ਸਿਆਸੀ ਸ਼ਮੂਲੀਅਤ ਨਾ ਕਰਨ ਦੀ ਸ਼ਰਤ ‘ਤੇ ਮਿਲਣ ਦੀ ਇਜਾਜ਼ਤ ਦੇ ਦਿੱਤੀ ਹੈ।

Scroll to Top