Site icon TheUnmute.com

Delhi: ਕੇਜਰੀਵਾਲ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ, ਰਾਸ਼ਟਰਪਤੀ ਨੂੰ ਦਿੱਤਾ ਮੰਗ ਪੱਤਰ

Kejriwal government

ਚੰਡੀਗੜ੍ਹ, 10 ਸਤੰਬਰ 2024: ਦਿੱਲੀ ਭਾਜਪਾ ਦੇ ਵਿਧਾਇਕਾਂ ਨੇ ਚਿੱਠੀ ਲਿਖ ਕੇ ਦਿੱਲੀ ਸਰਕਾਰ (Kejriwal government) ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਭਾਜਪਾ ਵਿਧਾਇਕਾਂ ਨੇ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਦਿੱਲੀ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਸੀ।

ਰਾਸ਼ਟਰਪਤੀ ਸਕੱਤਰੇਤ ਨੇ ਇਸ ਦਾ ਨੋਟਿਸ ਲਿਆ ਹੈ। ਰਾਸ਼ਟਰਪਤੀ ਸਕੱਤਰੇਤ ਦੇ ਡਾਇਰੈਕਟਰ ਸ਼ਿਵੇਂਦਰ ਚਤੁਰਵੇਦੀ ਨੇ ਵਿਰੋਧੀ ਧਿਰ ਦੇ ਆਗੂ ਵਿਜੇਂਦਰ ਗੁਪਤਾ ਨੂੰ ਪੱਤਰ ਭੇਜਿਆ ਹੈ। ਲਿਖਿਆ ਹੈ ਕਿ ਭਾਜਪਾ ਵਿਧਾਇਕਾਂ ਨੇ 30 ਅਗਸਤ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ ਸੀ। ਇਸ ਦਾ ਨੋਟਿਸ ਲੈਂਦਿਆਂ ਇਸ ਨੂੰ ਉਚਿਤ ਕਾਰਵਾਈ ਲਈ ਗ੍ਰਹਿ ਮੰਤਰਾਲੇ ਨੂੰ ਭੇਜ ਦਿੱਤਾ ਗਿਆ ਹੈ।

Exit mobile version