July 4, 2024 11:49 pm
Manish Sisodia

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਪੀ.ਏ. ਦੇ ਘਰ ਈਡੀ ਵਲੋਂ ਛਾਪੇਮਾਰੀ

ਚੰਡੀਗੜ੍ਹ 05 ਨਵੰਬਰ 2022: ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੇ ਸ਼ਨੀਵਾਰ ਨੂੰ ਟਵੀਟ ਕਰਕੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਪੀਏ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸਿਸੋਦੀਆ ਨੇ ਟਵਿੱਟਰ ‘ਤੇ ਕਿਹਾ ਕਿ ਅੱਜ ਮੇਰੇ ਪੀਏ ਦੇ ਘਰ ਈਡੀ ਨੇ ਛਾਪਾ ਮਾਰਿਆ, ਪਰ ਉਨ੍ਹਾਂ ਨੂੰ ਉੱਥੇ ਕੁਝ ਨਹੀਂ ਮਿਲਿਆ। ਫਿਰ ਵੀ ਮੇਰੇ ਪੀਏ ਨੂੰ ਗ੍ਰਿਫਤਾਰ ਕਰ ਲਿਆ। ਦੂਜੇ ਪਾਸੇ ਈਡੀ (ED) ਨੇ ਕਿਹਾ ਕਿ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਪੀਏ ਨੂੰ ਹਿਰਾਸਤ ਵਿੱਚ ਲੈ ਕੇ ਬਿਆਨ ਦਰਜ ਕੀਤੇ ਗਏ ਹਨ।

ਮਨੀਸ਼ ਸਿਸੋਦੀਆ (Manish Sisodia) ਨੇ ਟਵਿੱਟਰ ‘ਤੇ ਲਿਖਿਆ, ‘ਉਨ੍ਹਾਂ ਨੇ ਝੂਠੀ ਐਫਆਈਆਰ ਕਰਕੇ ਮੇਰੇ ਘਰ ਛਾਪਾ ਮਾਰਿਆ, ਬੈਂਕ ਲਾਕਰਾਂ ਦੀ ਤਲਾਸ਼ੀ ਲਈ, ਮੇਰੇ ਪਿੰਡ ਦੀ ਜਾਂਚ ਕੀਤੀ ਪਰ ਮੇਰੇ ਵਿਰੁੱਧ ਕੁਝ ਨਹੀਂ ਮਿਲਿਆ। ਅੱਜ ਉਨ੍ਹਾਂ ਨੇ ਮੇਰੇ ਪੀਏ ਦੇ ਘਰ ‘ਤੇ ਈਡੀ ਨੇ ਛਾਪਾ ਮਾਰਿਆ ਅਤੇ ਉਥੇ ਕੁਝ ਵੀ ਨਹੀਂ ਮਿਲਿਆ, ਇਸ ਲਈ ਹੁਣ ਉਹ ਉਸਨੂੰ ਗ੍ਰਿਫਤਾਰ ਕਰ ਕੇ ਲੈ ਗਏ ਹਨ। ਭਾਜਪਾ ਵਾਲਿਓ ! ਇਲੈਕਸ਼ਨ ਹਾਰਨ ਦਾ ਇਨ੍ਹਾਂ ਡਰ !

Manish Sisodia