ਚੰਡੀਗੜ੍ਹ, 15 ਜਨਵਰੀ 2025: Delhi Assembly elections 2025: ਦਿੱਲੀ ‘ਚ ਅਗਾਮੀ ਵਿਧਾਨ ਸਭਾ ਚੋਣਾਂ 2025 ਦੇ ਮੱਦੇਨਜਰ ਆਮ ਆਦਮੀ ਪਾਰਟੀ (Aam Aadmi Party) ਦੀਆਂ ਤਿਆਰੀਆਂ ਜ਼ੋਰ-ਸ਼ੋਰਾਂ ‘ਤੇ ਹਨ | ਇਸ ਦੌਰਾਨ ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੋਧੀ ਹੋਈ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ‘ਚ ‘ਆਪ’ ਨੇ ਨਰੇਲਾ ਵਿਧਾਨ ਸਭਾ ਸੀਟ ਤੋਂ ਸ਼ਰਦ ਚੌਹਾਨ ਅਤੇ ਹਰੀ ਨਗਰ ਤੋਂ ਸੁਰਿੰਦਰ ਸੇਤੀਆ ਨੂੰ ਟਿਕਟ ਦਿੱਤੀ ਹੈ
ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ (Aam Aadmi Party) ਨੇ ਸਾਰੀਆਂ 70 ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ‘ਆਪ’ ਦੇ ਰਾਸ਼ਟਰੀ ਕਨਵੀਨਰ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇੱਕ ਵਾਰ ਫਿਰ ਨਵੀਂ ਦਿੱਲੀ ਤੋਂ ਚੋਣ ਮੈਦਾਨ ‘ਚ ਹਨ। ਦਿੱਲੀ ਦੀ ਮੌਜੂਦਾ ਮੁੱਖ ਮੰਤਰੀ ਆਤਿਸ਼ੀ ਕਾਲਕਾਜੀ ਸੀਟ ਤੋਂ ਚੋਣ ਲੜ ਰਹੀ ਹੈ।
2020 ਦੀਆਂ ਚੋਣਾਂ ‘ਚ ਆਮ ਆਦਮੀ ਪਾਰਟੀ ਨੇ ਪੂਰਨ ਬਹੁਮਤ ਪ੍ਰਾਪਤ ਕੀਤਾ ਅਤੇ 70 ‘ਚੋਂ 62 ਸੀਟਾਂ ਜਿੱਤੀਆਂ। ਭਾਜਪਾ ਨੂੰ 8 ਸੀਟਾਂ ਮਿਲੀਆਂ ਸਨ ਜਦੋਂ ਕਿ ਕਾਂਗਰਸ ਖਾਲੀ ਹੱਥ ਰਹੀ ਸੀ।
Read More: Delhi Assembly Elections 2025: ਦਿੱਲੀ ਵਿਧਾਨ ਸਭਾ ਚੋਣਾਂ ਲਈ ਅੰਤਿਮ ਵੋਟਰ ਸੂਚੀ ਜਾਰੀ