Site icon TheUnmute.com

Delhi Election: AAP ਦਾ ਪ੍ਰਚਾਰ ਗੀਤ ਲਾਂਚ, ਫੇਰ ਲਿਆਵਾਂਗੇ ਕੇਜਰੀਵਾਲ

7 ਜਨਵਰੀ 2025: ਚੋਣ (election commussion) ਕਮਿਸ਼ਨ ਦੇ ਵਲੋਂ ਅੱਜ ਦੁਪਹਿਰ 2 ਵਜੇ ਤੱਕ ਦਿੱਲੀ (delhi vidhan sabha election) ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਦਿੱਲੀ (delhi election) ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਵੀ ਆਪਣੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸੇ ਕੜੀ ਵਿੱਚ ਆਮ ਆਦਮੀ (aam aadmi party) ਪਾਰਟੀ ਦੇ ਕੌਮੀ ਕਨਵੀਨਰ ਅਤੇ ਸਾਬਕਾ ਸੀਐਮ ਅਰਵਿੰਦ ਕੇਜਰੀਵਾਲ ਨੇ ਪਾਰਟੀ ਦਾ ਪ੍ਰਚਾਰ ਗੀਤ ਲਾਂਚ ਕੀਤਾ ਹੈ। ਇਹ ਗੀਤ ਦਿੱਲੀ ਸਰਕਾਰ ਦੀਆਂ ਸਕੀਮਾਂ ਬਾਰੇ ਦੱਸਦਾ ਹੈ।

ਇਸ ਤੋਂ ਪਹਿਲਾਂ, ਅਰਵਿੰਦ ਕੇਜਰੀਵਾਲ ਨੇ “ਭਰੋਸੇਯੋਗ ਸੂਤਰਾਂ” ਦਾ ਹਵਾਲਾ ਦਿੰਦੇ ਹੋਏ ਦਾਅਵਾ ਕੀਤਾ ਸੀ ਕਿ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਗਲੇ ਕੁਝ ਦਿਨਾਂ ਵਿੱਚ ਪਾਰਟੀ ਨੇਤਾ ਮਨੀਸ਼ ਸਿਸੋਦੀਆ ਦੇ ਘਰ ਛਾਪੇਮਾਰੀ ਕਰੇਗੀ।

ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸਾਬਕਾ ਮੁੱਖ ਮੰਤਰੀ ਕੇਜਰੀਵਾਲ (CM kejriwal) ਦੇ ਦਾਅਵੇ ‘ਤੇ ਪਲਟਵਾਰ ਕਰਦੇ ਹੋਏ ਕਿਹਾ ਕਿ ਇਹ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਨਤਾ ਦੀ ਹਮਦਰਦੀ ਹਾਸਲ ਕਰਨ ਦੀ ਉਨ੍ਹਾਂ (ਕੇਜਰੀਵਾਲ) ਦੀ ‘ਚਾਲ’ ਸੀ ਕਿਉਂਕਿ ਉਨ੍ਹਾਂ ਨੂੰ ਚੋਣਾਂ ਹਾਰਨ ਦਾ ਡਰ ਸੀ। ਸੀਬੀਆਈ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਦੇ ਦਾਅਵੇ ਦਾ ਤੁਰੰਤ ਜਵਾਬ ਨਹੀਂ ਦਿੱਤਾ ਹੈ।

ਕੇਜਰੀਵਾਲ ਨੇ ਇਹ ਦੋਸ਼ ਅਜਿਹੇ ਸਮੇਂ ਲਾਇਆ ਹੈ ਜਦੋਂ ਅਗਲੇ ਮਹੀਨੇ 70 ਮੈਂਬਰੀ ਦਿੱਲੀ ਵਿਧਾਨ ਸਭਾ ਲਈ ਚੋਣਾਂ ਹੋਣੀਆਂ ਹਨ। ਦਿੱਲੀ ਵਿਧਾਨ ਸਭਾ ਚੋਣਾਂ ਲਈ ਤਿੰਨ ਪ੍ਰਮੁੱਖ ਸਿਆਸੀ ਪਾਰਟੀਆਂ ‘ਆਪ’, ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਕਾਂਗਰਸ ਨੇ ਕੁਝ ਹਲਕਿਆਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ (prime minister narender modi) ਨਰਿੰਦਰ ਮੋਦੀ ਵੀ ਨਵੇਂ ਸਾਲ ਦੇ ਪਹਿਲੇ ਹਫ਼ਤੇ ਦੋ ਵਾਰ ਇੱਥੇ ਲੋਕਾਂ ਨੂੰ ਸੰਬੋਧਨ ਕਰ ਚੁੱਕੇ ਹਨ।

ਕੇਜਰੀਵਾਲ ਨੇ ਸੋਸ਼ਲ ਮੀਡੀਆ (social media plotform) ਪਲੇਟਫਾਰਮ ‘ਐਕਸ’ ‘ਤੇ ਇਕ ਪੋਸਟ ‘ਚ ਕਿਹਾ, ”ਮੈਂ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਜੀ ਨੂੰ ਗ੍ਰਿਫਤਾਰ ਕੀਤਾ ਜਾਵੇਗਾ ਅਤੇ ਕੁਝ ‘ਆਪ’ ਨੇਤਾਵਾਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਜਾਵੇਗੀ। ਭਰੋਸੇਯੋਗ ਸੂਤਰਾਂ ਅਨੁਸਾਰ ਸੀਬੀਆਈ ਅਗਲੇ ਕੁਝ ਦਿਨਾਂ ਵਿੱਚ ਮਨੀਸ਼ ਸਿਸੋਦੀਆ ਜੀ ਦੇ ਘਰ ਛਾਪੇਮਾਰੀ ਕਰੇਗੀ।

ਉਨ੍ਹਾਂ ਕਿਹਾ ਕਿ ਭਾਜਪਾ ਦਿੱਲੀ ਵਿਧਾਨ ਸਭਾ ਚੋਣਾਂ ਹਾਰ ਰਹੀ ਹੈ, ਇਸ ਲਈ ਇਹ ਗ੍ਰਿਫ਼ਤਾਰੀਆਂ ਅਤੇ ਛਾਪੇ ਉਨ੍ਹਾਂ ਦੀ ਘਬਰਾਹਟ ਦਾ ਨਤੀਜਾ ਹਨ। ਕੇਜਰੀਵਾਲ ਨੇ ਕਿਹਾ, ”ਹੁਣ ਤੱਕ ਉਨ੍ਹਾਂ ਨੂੰ ਸਾਡੇ ਖਿਲਾਫ ਕੁਝ ਨਹੀਂ ਮਿਲਿਆ ਅਤੇ ਨਾ ਹੀ ਭਵਿੱਖ ‘ਚ ਕੁਝ ਮਿਲੇਗਾ। ਤੁਸੀਂ ਪੂਰੀ ਇਮਾਨਦਾਰ ਪਾਰਟੀ ਹੋ।”

read more:  ਦਿੱਲੀ ਵਿਧਾਨ ਸਭਾ ਚੋਣਾਂ ਲਈ ਅੰਤਿਮ ਵੋਟਰ ਸੂਚੀ ਜਾਰੀ

Exit mobile version