ਚੰਡੀਗੜ੍ਹ, 08 ਫਰਵਰੀ 2025: Delhi Election Result 2025: ਦਿੱਲੀ ਦੀਆਂ ਸਾਰੀਆਂ 70 ਸੀਟਾਂ ‘ਤੇ ਵੋਟਾਂ ਦੀ ਗਿਣਤੀ ਜਾਰੀ ਹੈ। ਆਮ ਆਦਮੀ ਪਾਰਟੀ ਨੂੰ ਦਿੱਲੀ ਚੋਣਾਂ ‘ਚ ਵੱਡਾ ਝਟਕਾ ਲੱਗਾ ਹੈ। ਰੁਝਾਨਾਂ ‘ਚ ਭਾਜਪਾ ਨੂੰ ਬਹੁਮਤ ਮਿਲ ਗਿਆ ਹੈ।
ਆਮ ਆਦਮੀ ਪਾਰਟੀ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੋਂ ਬਾਅਦ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਹਾਰ ਗਏ ਹਨ। ਉਨ੍ਹਾਂ ਨੂੰ ਭਾਜਪਾ ਦੇ ਪ੍ਰਵੇਸ਼ ਵਰਮਾ ਨੇ ਹਰਾਇਆ ਹੈ।
ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਜੰਗਪੁਰਾ ਸੀਟ ਤੋਂ 600 ਵੋਟਾਂ ਨਾਲ ਹਾਰ ਗਏ ਹਨ। ਭਾਜਪਾ ਦੇ ਅਭੈ ਵਰਮਾ ਨੇ ਲਕਸ਼ਮੀ ਨਗਰ ਤੋਂ ਜਿੱਤ ਪ੍ਰਾਪਤ ਕੀਤੀ ਹੈ। ਭਾਜਪਾ ਦੇ ਰਵਿੰਦਰ ਸਿੰਘ ਨੇਗੀ ਨੇ ਪਟਪੜਗੰਜ ਵਿਧਾਨ ਸਭਾ ਸੀਟ ਜਿੱਤ ਲਈ ਹੈ।
ਦਿੱਲੀ ਚੋਣ ਨਤੀਜਿਆਂ ਦੇ ਅਧਿਕਾਰਤ ਰੁਝਾਨਾਂ ਤੋਂ ਬਾਅਦ ਰਾਸ਼ਟਰੀ ਰਾਜਧਾਨੀ ‘ਚ ਭਾਜਪਾ ਦੀ ਵਾਪਸੀ ਦਾ ਸੰਕੇਤ ਮਿਲਣ ਤੋਂ ਬਾਅਦ ਭਾਜਪਾ ਦਫ਼ਤਰ ‘ਚ ਤਿਉਹਾਰ ਦਾ ਮਾਹੌਲ ਹੈ। ਚੋਣ ਕਮਿਸ਼ਨ ਦੇ ਰੁਝਾਨਾਂ ਮੁਤਾਬਕ ਭਾਜਪਾ 48 ਸੀਟਾਂ ‘ਤੇ ਅੱਗੇ ਹੈ, ਜਦੋਂ ਕਿ ‘ਆਪ’ 22 ਸੀਟਾਂ ‘ਤੇ ਅੱਗੇ ਹੈ।
ਭਾਜਪਾ ਸੰਸਦ ਮੈਂਬਰ ਰਵੀ ਕਿਸ਼ਨ ਨੇ ਦਿੱਲੀ ਚੋਣਾਂ ਦੇ ਰੁਝਾਨਾਂ ‘ਤੇ ਕਿਹਾ ਕਿ “ਇਹ ਪ੍ਰਧਾਨ ਮੰਤਰੀ ਮੋਦੀ ਦੀ ਗਰੰਟੀ ਹੈ, ਕਿਸੇ ਵੀ ਮੁੱਖ ਮੰਤਰੀ ਦਾ ਚਿਹਰਾ ਨਹੀਂ ਸੀ, ਇਹ ਭਾਜਪਾ ‘ਤੇ ਲੋਕਾਂ ਦਾ ਭਰੋਸਾ ਹੈ। ਪੂਰਵਾਂਚਲ ਅਤੇ ਪੂਰੀ ਦਿੱਲੀ ਦੇ ਲੋਕਾਂ ਦਾ ਧੰਨਵਾਦ।”
Read More: Delhi Election Result: ਦਿੱਲੀ ਚੋਣਾਂ ‘ਚ ਮਨੀਸ਼ ਸਿਸੋਦੀਆ ਜੰਗਪੁਰਾ ਸੀਟ ਤੋਂ ਹਾਰੇ