ਚੰਡੀਗੜ੍ਹ, 17 ਜਨਵਰੀ 2025: Delhi Elections 2025: ਦਿੱਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਅੱਜ ਆਖਰੀ ਤਾਰੀਖ਼ ਹੈ। ਉਮੀਦਵਾਰਾਂ ਦੀ ਨਾਮਜ਼ਦਗੀ ਦੀ ਜਾਂਚ ਕੱਲ੍ਹ ਯਾਨੀ 18 ਜਨਵਰੀ ਨੂੰ ਕੀਤੀ ਜਾਵੇਗੀ। ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਤਾਰੀਖ਼ 20 ਜਨਵਰੀ 2025 ਹੈ। ਇਸਦੇ ਨਾਲ ਹੀ 5 ਫਰਵਰੀ ਨੂੰ ਵੋਟਿੰਗ ਹੋਵੇਗੀ ਅਤੇ ਵੋਟਾਂ ਦੀ ਗਿਣਤੀ 8 ਫਰਵਰੀ ਨੂੰ ਕੀਤੀ ਜਾਵੇਗੀ |
ਦਿੱਲੀ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਮੁਤਾਬਕ ਦਿੱਲੀ ਵਿਧਾਨ ਸਭਾ ਚੋਣਾਂ ਲਈ ਵੀਰਵਾਰ ਨੂੰ 500 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ, ਜਿਸ ਨਾਲ 70 ਵਿਧਾਨ ਸਭਾ ਸੀਟਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਉਮੀਦਵਾਰਾਂ ਦੀ ਕੁੱਲ ਗਿਣਤੀ 841 ਹੋ ਗਈ ਹੈ। ਦਿੱਲੀ ਦੀਆਂ ਸਾਰੀਆਂ 70 ਵਿਧਾਨ ਸਭਾ ਸੀਟਾਂ ਲਈ ਵੋਟਾਂ 5 ਫਰਵਰੀ ਨੂੰ ਇੱਕੋ ਸਮੇਂ ਹੋਣਗੀਆਂ
ਇਸ ਦੇ ਨਾਲ ਹੀ ਭਾਜਪਾ ਅੱਜ ਆਪਣਾ ਮੈਨੀਫੈਸਟੋ ਜਾਰੀ ਕਰਨ ਜਾ ਰਹੀ ਹੈ। ਭਾਰਤੀ ਜਨਤਾ ਪਾਰਟੀ (BJP) ਅੱਜ ਦਿੱਲੀ ਚੋਣਾਂ (Delhi Elections 2025) ਲਈ ਆਪਣਾ ਮੈਨੀਫੈਸਟੋ ਜਾਰੀ ਕਰੇਗੀ। ਦੱਸਿਆ ਜਾ ਰਿਹਾ ਹੈ ਕਿ ਭਾਜਪਾ ਪ੍ਰਧਾਨ ਜੇਪੀ ਨੱਡਾ ਅੱਜ ਦੁਪਹਿਰ 2 ਵਜੇ ਪਾਰਟੀ ਦਾ ਮੈਨੀਫੈਸਟੋ ਜਾਰੀ ਕਰਨਗੇ।
ਦੂਜੇ ਪਾਸੇ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖਿਆ ਹੈ। ਪੱਤਰ ਰਾਹੀਂ ਉਨ੍ਹਾਂ ਮੰਗ ਕੀਤੀ ਹੈ ਕਿ ਦਿੱਲੀ ਮੈਟਰੋ ‘ਚ ਵਿਦਿਆਰਥੀਆਂ ਨੂੰ 50 ਫੀਸਦੀ ਦੀ ਛੋਟ ਮਿਲਣੀ ਚਾਹੀਦੀ ਹੈ। ਕੇਜਰੀਵਾਲ ਦਾ ਕਹਿਣਾ ਹੈ ਕਿ ਦਿੱਲੀ ਮੈਟਰੋ ‘ਚ ਕੇਂਦਰ ਅਤੇ ਦਿੱਲੀ ਸਰਕਾਰਾਂ ਦੋਵਾਂ ਦਾ ਹਿੱਸਾ ਹੈ। ਇਸ ‘ਚ ਹੋਣ ਵਾਲਾ ਖਰਚਾ ਕੇਂਦਰ ਅਤੇ ਦਿੱਲੀ ਦੋਵਾਂ ਸਰਕਾਰਾਂ ਨੂੰ ਚੁੱਕਣਾ ਚਾਹੀਦਾ ਹੈ। ਕੇਜਰੀਵਾਲ ਨੇ ਕਿਹਾ ਕਿ ਅਸੀਂ ਵਿਦਿਆਰਥੀਆਂ ਲਈ ਬੱਸ ਵਿੱਚ ਮੁਫ਼ਤ ਬੱਸ ਯਾਤਰਾ ਦੀ ਯੋਜਨਾ ਬਣਾ ਰਹੇ ਹਾਂ।
Read More: Delhi Elections 2025: ਦਿੱਲੀ ਵਿਧਾਨ ਸਭਾ ਚੋਣਾਂ ਲਈ BJP ਵੱਲੋਂ ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ