TheUnmute.com

Delhi Elections: ‘ਆਪ’ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ, ਮਨੀਸ਼ ਸਿਸੋਦੀਆ ਦੀ ਸੀਟ ਬਦਲੀ

ਚੰਡੀਗੜ੍ਹ, 09 ਦਸੰਬਰ 2024: Delhi Assembly Elections 2025: ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਦਿੱਲੀ ‘ਚ ਆਮ ਆਦਮੀ ਪਾਰਟੀ (Aam Aadmi Party) ਦੀ PAC ਦੀ ਅਗਹਿਮ ਬੈਠਕ ਹੋਈ। ਇਸ ਬੈਠਕ ਦੌਰਾਨ ਵਿਧਾਨ ਸਭਾ ਚੋਣ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ।

ਆਮ ਆਦਮੀ ਪਾਰਟੀ ਵੱਲੋਂ ਜਾਰੀ ਦੂਜੀ ਸੂਚੀ ‘ਚ ਵੀ ਕਈ ਆਗੂਆਂ ਦੀਆਂ ਟਿਕਟਾਂ ਕੱਟੀਆਂ ਗਈਆਂ ਹਨ ਅਤੇ ਕਈਆਂ ਦੀਆਂ ਸੀਟਾਂ ਬਦਲੀਆਂ ਗਈਆਂ ਹਨ। ਇਸਦੇ ਨਾਲ ਹੀ ਮਨੀਸ਼ ਸਿਸੋਦੀਆ (Manish Sisodia) ਇਸ ਵਾਰ ਜੰਗਪੁਰਾ ਤੋਂ ਚੋਣ ਲੜਨਗੇ। ਰਾਖੀ ਬਿਰਲਾ ਮਾਦੀਪੁਰ ਤੋਂ ਚੋਣ ਲੜੇਗੀ। ਹਾਲ ਹੀ ‘ਚ ‘ਆਪ’ ‘ਚ ਸ਼ਾਮਲ ਹੋਏ ਅਵਧ ਔਡਾ ਪਟਪੜਗੰਜ ਤੋਂ ਚੋਣ ਲੜਨਗੇ |

Delhi AAP

 

Exit mobile version