Site icon TheUnmute.com

Delhi Excise Case: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 17 ਅਪ੍ਰੈਲ ਤੱਕ ਵਧਾਈ

Delhi

ਚੰਡੀਗੜ੍ਹ, 05 ਅਪ੍ਰੈਲ 2023: ਅਦਾਲਤ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੂੰ ਸ਼ਰਾਬ ਘੁਟਾਲੇ ਦੇ ਕਥਿਤ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਦਿੱਲੀ ਦੀ ਰਾਊਸ ਐਵੇਨਿਊ (Rouse Avenue Court) ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ‘ਆਪ’ ਨੇਤਾ ਦੀ ਜ਼ਮਾਨਤ ਪਟੀਸ਼ਨ ਖਾਰਜ ਕਰਦੇ ਹੋਏ ਉਨ੍ਹਾਂ ਦੀ ਨਿਆਂਇਕ ਹਿਰਾਸਤ 17 ਅਪ੍ਰੈਲ ਤੱਕ ਵਧਾ ਦਿੱਤੀ ਹੈ।

ਮਨੀਸ਼ ਸਿਸੋਦੀਆ ਦੇ ਵਕੀਲ ਵਿਵੇਕ ਜੈਨ ਨੇ ਅਦਾਲਤ ‘ਚ ਆਪਣਾ ਪੱਖ ਰੱਖਦੇ ਹੋਏ ਕਿਹਾ ਕਿ ਮੇਰੇ ਮੁਵੱਕਿਲ ‘ਤੇ ਮਨੀ ਲਾਂਡਰਿੰਗ ਦਾ ਕੋਈ ਮਾਮਲਾ ਨਹੀਂ ਬਣਦਾ। ਈਡੀ ਦਾ ਪੂਰਾ ਮਾਮਲਾ ਸੀਬੀਆਈ ਦੇ ਕੇਸ ‘ਤੇ ਆਧਾਰਿਤ ਹੈ।ਇਸ ਤੋਂ ਪਹਿਲਾਂ ਅਦਾਲਤ ਨੇ ਸੀਬੀਆਈ ਵੱਲੋਂ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮਨੀਸ਼ ਸਿਸੋਦੀਆ ਨੂੰ ਵੀ 17 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਅਜਿਹੇ ‘ਚ ਉਸ ਦਾ 17 ਅਪ੍ਰੈਲ ਤੋਂ ਪਹਿਲਾਂ ਜੇਲ੍ਹ ਤੋਂ ਬਾਹਰ ਆਉਣਾ ਮੁਸ਼ਕਿਲ ਹੈ।

Exit mobile version