ਚੰਡੀਗੜ੍ਹ ,18 ਚੰਡੀਗੜ੍ਹ 2023: ਕੇਂਦਰੀ ਜਾਂਚ ਬਿਊਰੋ (CBI) ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕਰਨ ਤੋਂ ਕਰੀਬ ਤਿੰਨ ਮਹੀਨੇ ਬਾਅਦ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਿਸੋਦੀਆ ਨੂੰ ਐਤਵਾਰ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ।
ਦੂਜੇ ਪਾਸੇ ਮਨੀਸ਼ ਸਿਸੋਦੀਆ (Manish Sisodia) ਨੇ ਟਵੀਟ ਕੀਤਾ ਕਿ ਸੀਬੀਆਈ ਨੇ ਕੱਲ੍ਹ ਫਿਰ ਤੋਂ ਬੁਲਾਇਆ ਹੈ। ਉਨ੍ਹਾਂ ਨੇ ਮੇਰੇ ਵਿਰੁੱਧ ਸੀਬੀਆਈ, ਈਡੀ ਦੀ ਪੂਰੀ ਤਾਕਤ ਦੀ ਵਰਤੋਂ ਕੀਤੀ, ਮੇਰੇ ਘਰ ਛਾਪੇਮਾਰੀ ਕੀਤੀ, ਮੇਰੇ ਬੈਂਕ ਲਾਕਰ ਦੀ ਤਲਾਸ਼ੀ ਲਈ, ਮੇਰੇ ਵਿਰੁੱਧ ਕੁਝ ਨਹੀਂ ਮਿਲਿਆ। ਮੈਂ ਦਿੱਲੀ ਦੇ ਬੱਚਿਆਂ ਲਈ ਚੰਗੀ ਸਿੱਖਿਆ ਦਾ ਪ੍ਰਬੰਧ ਕੀਤਾ ਹੈ। ਉਹ ਉਸਨੂੰ ਰੋਕਣਾ ਚਾਹੁੰਦੇ ਹਨ। ਮੈਂ ਹਮੇਸ਼ਾ ਜਾਂਚ ਵਿੱਚ ਸਹਿਯੋਗ ਕੀਤਾ ਹੈ ਅਤੇ ਕਰਾਂਗਾ। ਇਸ ਦੇ ਨਾਲ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ਉਹ ਦੁਪਹਿਰ 2 ਵਜੇ ਇਕ ਅਹਿਮ ਮੁੱਦੇ ‘ਤੇ ਪ੍ਰੈੱਸ ਕਾਨਫਰੰਸ ਕਰਨਗੇ। ਉਨ੍ਹਾਂ ਇਹ ਨਹੀਂ ਦੱਸਿਆ ਕਿ ਉਹ ਕਿਸ ਮੁੱਦੇ ‘ਤੇ ਮੀਡੀਆ ਨਾਲ ਗੱਲ ਕਰਨਗੇ।