Site icon TheUnmute.com

ਦਿੱਲੀ ਆਬਕਾਰੀ ਨੀਤੀ ਮਾਮਲਾ: ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਧਾਈ

Manish Sisodia

ਚੰਡੀਗੜ੍ਹ, 05 ਫਰਵਰੀ 2024: ਦਿੱਲੀ ਦੀ ਰਾਊਸ ਐਵੇਨਿਊ ਕੋਰਟ ਨੇ ਸੋਮਵਾਰ ਨੂੰ ਵੀ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਆਗੂ ਮਨੀਸ਼ ਸਿਸੋਦੀਆ (Manish Sisodia) ਨੂੰ ਰਾਹਤ ਨਹੀਂ ਦਿੱਤੀ। ਅਦਾਲਤ ਨੇ ਸਿਸੋਦੀਆ ਦੀ ਨਿਆਂਇਕ ਹਿਰਾਸਤ 22 ਫਰਵਰੀ 2024 ਤੱਕ ਵਧਾ ਦਿੱਤੀ ਹੈ। ਪਿਛਲੇ ਹਫ਼ਤੇ ਮਨੀਸ਼ ਸਿਸੋਦੀਆ ਨੇ ਅਦਾਲਤ (ਦਿੱਲੀ ਕੋਰਟ) ਵਿੱਚ ਨਿਯਮਤ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ।

ਜਾਂਚ ਏਜੰਸੀ ਨੇ ਅਦਾਲਤ ਵਿੱਚ ਸਿਸੋਦੀਆ (Manish Sisodia)  ਦੀ ਪੈਰੋਲ ਅਰਜ਼ੀ ਦਾ ਵਿਰੋਧ ਕੀਤਾ। ਇਸ ਤੋਂ ਬਾਅਦ ਅਦਾਲਤ ਨੇ ਸਿਸੋਦੀਆ ਦੀ ਮਨੀਸ਼ ਹਿਰਾਸਤ ਵਧਾ ਦਿੱਤੀ। ਤੁਹਾਨੂੰ ਦੱਸ ਦਈਏ ਕਿ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ ਫਰਵਰੀ 2023 ਵਿੱਚ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਦੋਂ ਤੋਂ ਉਹ ਜੇਲ੍ਹ ਵਿੱਚ ਹਨ।

Exit mobile version