ਚੰਡੀਗੜ੍ਹ, 10 ਨਵੰਬਰ 2023: ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਇੱਕ ਕਥਿਤ ਘਪਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਆਮ ਆਦਮੀ ਪਾਰਟੀ ਦੇ ਆਗੂ ਅਤੇ ਸੰਸਦ ਮੈਂਬਰ ਸੰਜੇ ਸਿੰਘ (MP Sanjay Singh) ਦੀਆਂ ਮੁਸ਼ਕਲਾਂ ਘੱਟ ਹੋਣ ਦੇ ਨਾਂ ਨਹੀਂ ਲੈ ਰਹੀਆਂ ਹਨ। ਇਸ ਮਾਮਲੇ ‘ਚ ਸੰਜੇ ਸਿੰਘ ਨੂੰ ਸ਼ੁੱਕਰਵਾਰ ਨੂੰ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਇੱਕ ਵਾਰ ਫਿਰ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ ਵਿੱਚ ਵਾਧਾ ਕਰ ਦਿੱਤਾ ਹੈ। ਸੰਜੇ ਸਿੰਘ ਦੀ ਨਿਆਂਇਕ ਹਿਰਾਸਤ 24 ਨਵੰਬਰ ਤੱਕ ਵਧਾ ਦਿੱਤੀ ਗਈ ਹੈ।
ਸੰਜੇ ਸਿੰਘ (MP Sanjay Singh) ਦੀ ਨਿਆਂਇਕ ਹਿਰਾਸਤ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਉਸ ਨੂੰ ਵਿਸ਼ੇਸ਼ ਜੱਜ ਐਮ ਕੇ ਨਾਗਪਾਲ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੋਂ ਅਦਾਲਤ ਨੇ ਇੱਕ ਵਾਰ ਫਿਰ ਸੰਜੇ ਸਿੰਘ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।