ਨਵੀਂ ਦਿੱਲੀ, 9 ਅਪ੍ਰੈਲ, 2024: ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐੱਸ.) ਆਗੂ ਕੇ ਕਵਿਤਾ (K Kavita) ਨੂੰ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਰਾਉਸ ਐਵੇਨਿਊ ਅਦਾਲਤ ਨੇ 23 ਅਪ੍ਰੈਲ ਤੱਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਅਦਾਲਤ ਨੇ ਕੱਲ੍ਹ ਕਵਿਤਾ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਕੇ ਕਵਿਤਾ (K Kavita) ਨੇ ਆਪਣੇ ਬੇਟੇ ਦੀ ਪ੍ਰੀਖਿਆ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਦੀ ਮੰਗ ਕੀਤੀ ਸੀ। ਜਿਸ ਨੂੰ ਰਾਉਸ ਐਵੇਨਿਊ ਕੋਰਟ ਨੇ ਰੱਦ ਕਰ ਦਿੱਤਾ ਸੀ। ਕੇ ਕਵਿਤਾ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ।
ਫਰਵਰੀ 23, 2025 10:18 ਬਾਃ ਦੁਃ