Site icon TheUnmute.com

ਦਿੱਲੀ ਆਬਕਾਰੀ ਨੀਤੀ ਮਾਮਲਾ: ਅਦਾਲਤ ਨੇ BRS ਆਗੂ ਕੇ. ਕਵਿਤਾ ਨੂੰ ਨਿਆਂਇਕ ਹਿਰਾਸਤ ‘ਚ ਭੇਜਿਆ

K Kavita

ਨਵੀਂ ਦਿੱਲੀ, 9 ਅਪ੍ਰੈਲ, 2024: ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐੱਸ.) ਆਗੂ ਕੇ ਕਵਿਤਾ (K Kavita) ਨੂੰ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਰਾਉਸ ਐਵੇਨਿਊ ਅਦਾਲਤ ਨੇ 23 ਅਪ੍ਰੈਲ ਤੱਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਅਦਾਲਤ ਨੇ ਕੱਲ੍ਹ ਕਵਿਤਾ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਕੇ ਕਵਿਤਾ (K Kavita) ਨੇ ਆਪਣੇ ਬੇਟੇ ਦੀ ਪ੍ਰੀਖਿਆ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਦੀ ਮੰਗ ਕੀਤੀ ਸੀ। ਜਿਸ ਨੂੰ ਰਾਉਸ ਐਵੇਨਿਊ ਕੋਰਟ ਨੇ ਰੱਦ ਕਰ ਦਿੱਤਾ ਸੀ। ਕੇ ਕਵਿਤਾ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ।

Exit mobile version