ਚੰਡੀਗੜ੍ਹ, 20 ਜੂਨ 2024: ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਤੋਂ ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਹਤ ਨਹੀਂ ਮਿਲੀ | ਅਦਾਲਤ ਨੇ ਵੀਰਵਾਰ ਨੂੰ ਕਥਿਤ ਆਬਕਾਰੀ (Delhi Excise Policy Case) ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
ਇਸਦੇ ਨਾਲ ਹੀ ਅਦਾਲਤ ਨੇ ਕੇਜਰੀਵਾਲ ਦੀ ਘਰਵਾਲੀ ਸੁਨੀਤਾ ਦੇ ਡਾਕਟਰੀ ਮੁਆਇਨਾ ਦੌਰਾਨ ਵੀਡੀਓ ਕਾਨਫਰੰਸਿੰਗ ਰਾਹੀਂ ਉਨ੍ਹਾਂ ਨਾਲ ਸ਼ਾਮਲ ਹੋਣ ਦੇ ਮਾਮਲੇ ‘ਤੇ ਵੀ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਜਿਕਰਯੋਗ ਹੈ ਕਿ ਅਦਾਲਤ ਨੇ ਬੁੱਧਵਾਰ ਨੂੰ ਇਸ ਮਾਮਲੇ ‘ਚ ਕੇਜਰੀਵਾਲ ਦੀ ਨਿਆਂਇਕ ਹਿਰਾਸਤ 3 ਜੁਲਾਈ ਤੱਕ ਵਧਾ ਦਿੱਤੀ। ਇਸ ਦੌਰਾਨ ਕੇਜਰੀਵਾਲ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਹੋਏ |